ਪੰਜਾਬ ‘ਚ ਲੁੱਟ-ਖੋਹ ਦੀਆਂ ਵਾਰਦਾਤਾਂ ਦਿਨੋਂ-ਦਿਨ ਵਧਦੀਆਂ ਜਾ ਰਹੀਆਂ ਹਨ. ਲੁਟੇਰਿਆਂ ਦੇ ਮਨ ‘ਚ ਪੁਲਿਸ ਦਾ ਕੋਈ ਵੀ ਖੌਫ ਨਜ਼ਰ ਨਹੀਂ ਆ ਰਿਹਾ ਹੈ. ਹੁਣ ਇਸੇ ਨਾਲ ਜੁੜਿਆ ਨਵਾਂ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ. ਮੋਗਾ ‘ਚ ਦੇਰ ਰਾਤ 4 ਅਣਪਛਾਤੇ ਚੋਰਾਂ ਨੇ ਮੇਨ ਬਾਜ਼ਾਰ ‘ਚ ਕੈਟਲ ਫੀਡ ਦੀ ਦੁਕਾਨ ਦਾ ਸ਼ਟਰ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਜਾਣਕਾਰੀ ਮੁਤਾਬਿਕ ਇਸ ਘਟਨਾ ‘ਚ ਹਜ਼ਾਰਾਂ ਰੁਪਏ ਦਾ ਨੁਕਸਾਨ ਹੋਇਆ ਹੈ।
ਦੁਕਾਨ ਮਾਲਕ ਅਰੁਣ ਨੇ ਦੱਸਿਆ ਕਿ ਉਹ ਰਾਤ ਨੂੰ ਦੁਕਾਨ ਬੰਦ ਕਰਕੇ ਘਰ ਚਲਾ ਗਿਆ। ਜਦੋਂ ਸਵੇਰੇ ਆ ਕੇ ਦੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਿਆ ਹੋਇਆ ਸੀ। ਜਦੋਂ CCTV ਕੈਮਰੇ ਦੇਖੇ ਗਏ ਤਾਂ ਪਤਾ ਲੱਗਾ ਕਿ 4 ਅਣਪਛਾਤੇ ਚੋਰ ਦੁਕਾਨ ਦਾ ਸ਼ਟਰ ਤੋੜ ਕੇ ਅੰਦਰ ਦਾਖਲ ਹੋਏ ਹਨ। ਦੁਕਾਨ ਵਿੱਚ ਕਰੀਬ ਛੇ ਹਜ਼ਾਰ ਰੁਪਏ ਦੀ ਨਕਦੀ ਰੱਖੀ ਹੋਈ ਸੀ ਜੋ ਕਿ ਚੋਰ ਲੈ ਕੇ ਫਰਾਰ ਹੋ ਗਏ।