ਪੰਜਾਬ ਵਿੱਚ ਕਤਲ ਅਤੇ ਅਪਰਾਧ ਦੀਆਂ ਘਟਨਾਵਾਂ ਵੱਧ ਗਈਆਂ ਹਨ। ਹੁਣ ਤਾਜਾ ਮਾਮਲਾ ਅੰਮ੍ਰਿਤਸਰ ਦੇ ਗਵਾਲਮੰਡੀ ਇਲਾਕੇ ਤੋਂ ਸਾਹਮਣੇ ਆਇਆ ਹੈ ਜਿੱਥੇ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਸੇਵਾਦਾਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਕਤਲ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ
ਮਿਲੀ ਜਾਣਕਾਰੀ ਦੇ ਮੁਤਾਬਿਕ ਸੇਵਾਦਾਰ ਦਰਗਾਹ ‘ਤੇ ਸੇਵਾ ਕਰਦਾ ਸੀ। ਕਿਹਾ ਜਾ ਰਿਹਾ ਹੈ ਕਿ ਸੇਵਾਦਾਰ ਰਾਤ ਨੂੰ ਸੇਵਾ ਕਰਕੇ ਦਰਗਾਹ ‘ਤੇ ਸੌਂ ਰਿਹਾ ਸੀ, ਇਸੇ ਦੌਰਾਨ ਉਸਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।