ਸੰਸਦ ਦੇ ਸਰਦ ਰੁੱਤ ਸੈਸ਼ਨ ਦਾ ਅੱਜ 14 ਵਾਂ ਦਿਨ ਸੀ । ਸੈਸ਼ਨ ਦੌਰਾਨ ਮੀਤ ਪ੍ਰਧਾਨ ਜਗਦੀਪ ਧਨਖੜ ਦੀ ਨਕਲ ਦੇ ਮਾਮਲੇ ਨੂੰ ਲੈ ਕੇ ਸਿਆਸਤ ਕਾਫੀ ਤੇਜ਼ ਹੋਈ। ਭਾਜਪਾ ਵੱਲੋਂ ਵਿਰੋਧੀ ਧਿਰ ਨੂੰ ਘੇਰਿਆ ਗਿਆ। ਇਸ ਦੇ ਨਾਲ ਹੀ ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਨੇ ਪੁਰਾਣੀ ਸੰਸਦ ਤੋਂ ਵਿਜੇ ਚੌਕ ਤੱਕ ਪੈਦਲ ਮਾਰਚ ਕੱਢਿਆ। ਇਸ ਦੌਰਾਨ ਖੜਗੇ ਨੇ ਕਿਹਾ ਕਿ ਸਰਕਾਰ ਨੂੰ ਸੰਸਦ ਦੀ ਸੁਰੱਖਿਆ ਕੁਤਾਹੀ ‘ਤੇ ਜਵਾਬ ਦੇਣਾ ਚਾਹੀਦਾ ਹੈ।
ਇਸਦੇ ਨਾਲ ਹੀ ਦੱਸ ਦਈਏ ਕਿ ਅੱਜ ਰਾਜਸਭਾ ‘ਚ ਦੂਰਸੰਚਾਰ ਬਿੱਲ 2023 ਪਾਸ ਕੀਤਾ ਗਿਆ. ਇਹ ਬਿੱਲ 20 ਦਸੰਬਰ ਨੂੰ ਲੋਕ ਸਭਾ ਵਿੱਚ ਪਾਸ ਹੋਇਆ ਸੀ। ਹੁਣ ਇਸ ਨੂੰ ਮਨਜ਼ੂਰੀ ਲਈ ਰਾਸ਼ਟਰਪਤੀ ਕੋਲ ਭੇਜਿਆ ਜਾਵੇਗਾ। ਇਸ ਤੋਂ ਬਾਅਦ ਇਹ ਬਿੱਲ ਕਾਨੂੰਨ ਬਣ ਜਾਵੇਗਾ। ਇਸ ਬਿੱਲ ‘ਚ ਜਾਅਲੀ SIM ਖਰੀਦਣ ‘ਤੇ 3 ਸਾਲ ਦੀ ਕੈਦ ਅਤੇ 50 ਲੱਖ ਰੁਪਏ ਤੱਕ ਦੇ ਜੁਰਮਾਨੇ ਦੀ ਵਿਵਸਥਾ ਹੈ।
ਇਸ ਬਿੱਲ ‘ਚ ਟੈਲੀਕਾਮ ਕੰਪਨੀਆਂ ਨੂੰ ਖਪਤਕਾਰਾਂ ਨੂੰ ਸਿਮ ਕਾਰਡ ਜਾਰੀ ਕਰਨ ਤੋਂ ਪਹਿਲਾਂ ਲਾਜ਼ਮੀ ਤੌਰ ‘ਤੇ ਬਾਇਓਮੀਟ੍ਰਕ ਪਛਾਣ ਕਰਨ ਨੂੰ ਕਿਹਾ ਗਿਆ ਹੈ। ਇਹ ਬਿੱਲ ਸਰਕਾਰ ਨੂੰ ਰਾਸ਼ਟਰੀ ਸੁਰੱਖਿਆ ਕਾਰਨਾਂ ਤੋਂ ਕਿਸੇ ਵੀ ਟੈਲੀਕਾਮ ਸਰਵਿਸ ਜਾਂ ਨੈਟਵਰਕ ਦੇ ਟੇਕਓਵਰ, ਮੈਨੇਜਮੈਂਟ ਜਾਂ ਉਸ ਨੂੰ ਸਸਪੈਂਡ ਕਰਨ ਦੀ ਇਜਾਜ਼ਤ ਦੇਵੇਗਾ।
ਉੱਥੇ ਹੀ ਦੱਸ ਦਈਏ ਕਿ 13 DECEMBER ਨੂੰ ਸਸੰਦ ‘ਚ ਹੋਈ ਕੁਤਾਹੀ ਨੂੰ ਲੈ ਕੇ ਹੁਣ ਸੰਸਦ ਭਵਨ ਦੀ ਸੁਰੱਖਿਆ ਲਈ ਕੇਂਦਰੀ ਉਦਯੋਗਿਕ ਸੁਰੱਖਿਆ ਬਲ CISF ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਸਰਕਾਰ ਨੇ ਸੰਸਦ ‘ਚ ਸੁਰੱਖਿਆ ‘ਚ ਕਮੀ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। CISF ਕੋਲ ਇਸ ਸਮੇਂ ਐਟਮੀ, ਦਿੱਲੀ ਮੈਟਰੋ, ਏਅਰਪੋਰਟ ਅਤੇ ਏਅਰੋਸਪੇਸ ਨਾਲ ਸਬੰਧਤ ਸੰਸਥਾਵਾਂ ਸਮੇਤ ਕਈ ਇਮਾਰਤਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਹੈ।