ਜਾਬ ‘ਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁੱਠਭੇੜ ਹੋਣ ਦੀਆਂ ਖਬਰਾਂ ਪਿਛਲੇ ਕੁੱਝ ਦਿਨਾਂ ਤੋਂ ਸਾਹਮਣੇ ਆ ਰਹੀਆਂ ਹਨ. ਹੁਣ ਮੁੜ ਤੋਂ ਤਰਨਤਾਰਨ ਥਾਣਾ ਝਬਾਲ ਅਧੀਨ ਆਉਂਦੇ ਬਾਬਾ ਬੁੱਢਾ ਸਾਹਿਬ ਤੋਂ ਐਮਾ ਜਾਂਦੀ ਸੜਕ ’ਤੇ ਪੁਲਿਸ ਅਤੇ ਗੈਂਗਸਟਰਾਂ ਵਿੱਚਕਾਰ ਗੋਲ਼ੀਬਾਰੀ ਹੋਈ ਹੈ. ਦੱਸ ਦਈਏ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਇਲਾਕੇ ‘ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ ‘ਤੇ ਪੁਲਿਸ ਵੱਲੋਂ ਨਾਕਾ ਲਗਾਇਆ ਗਿਆ।
ਇਸ ਦੌਰਾਨ ਇਕ ਮੋਟਰਸਾਈਕਲ ’ਤੇ ਸਵਾਰ 2 ਨੌਜਵਾਨਾਂ ਨੂੰ ਪੁਲਿਸ ਨੇ ਆਉਂਦੇ ਦੇਖਿਆ ਜਿਸ ਤੋਂ ਬਾਅਦ ਪੁਲਸ ਨੇ ਉਹਨਾ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਉਕਤ ਨੌਜਵਾਨਾਂ ਨੇ ਪੁਲਿਸ ਪਾਰਟੀ ’ਤੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ । ਇਸ ਤੋਂ ਬਾਅਦ ਪੁਲਿਸ ਵੱਲੋਂ ਕੀਤੀ ਗਈ ਜਵਾਬੀ ਫਾਇਰਿੰਗ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਅਤੇ ਜਿਸ ਤੋਂ ਬਾਅਦ ਪੁਲਿਸ ਨੇ ਦੋਵੇਂ ਗੈਂਗਸਟਰਾਂ ਨੂੰ ਹਥਿਆਰਾਂ ਸਣੇ ਕਾਬੂ ਕਰ ਲਿਆ।
ਜ਼ਖਮੀ ਹੋਏ ਨੌਜਵਾਨ ਦੀ ਪਛਾਣ ਰਾਜੂ ਸ਼ੂਟਰ ਸੰਘਿਆਂ ਵਾਲਾ ਵਜੋਂ ਹੋਈ ਹੈ ਜਿਸ ਦੇ ਖ਼ਿਲਾਫ਼ ਪਹਿਲਾਂ ਵੀ ਕਈ ਕੇਸ ਦਰਜ ਹਨ ਅਤੇ ਦੂਸਰੇ ਗੈਂਗਸਟਰ ਦੀ ਪਛਾਣ ਪਰਮਿੰਦਰ ਸਿੰਘ ਪ੍ਰਿੰਸ ਵਜੋਂ ਹੋਈ। ਜ਼ਖ਼ਮੀ ਰਾਜੂ ਸ਼ੂਟਰ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਹੈ।