ਹਾਲ ‘ਹੀ ‘ਚ ਹੁਸ਼ਿਆਰਪੁਰ ਜੇਲ੍ਹ ‘ਚ ਹੋਈ ਘਟਨਾ ਨੇ ਪੰਜਾਬ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ. ਦਰਅਸਲ ਹੁਸ਼ਿਆਰਪੁਰ ਜੇਲ੍ਹ ‘ਚ ਤੜਕੇ ਕਰੀਬ 3:30 ਵਜੇ ਦੋ ਕੈਦੀਆਂ ਵੱਲੋਂ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ ਹੈ। ਜਿਨ੍ਹਾਂ ਦੀ ਪਛਾਣ ਓਮਕਾਰ ਅਤੇ ਟੀਟੂ ਵਜੋਂ ਹੋਈ ਹੈ। ਇਨ੍ਹਾਂ ਦੋਵਾਂ ਕੈਦ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਲਿਆਂਦਾ ਗਿਆ ਹੈ, ਜਿੱਥੇ ਹੁਣ ਇਹਨਾਂ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਬੈਰਕ ‘ਚ ਕਈ ਕੈਦੀ ਹੋਣ ਦੇ ਬਾਵਜੂਦ ਇਹ ਘਟਨਾ ਕਿਵੇਂ ਵਾਪਰੀ, ਜਿਸ ਕਾਰਨ ਜੇਲ ਪ੍ਰਸ਼ਾਸਨ ‘ਤੇ ਸਵਾਲ ਖੜ੍ਹੇ ਹੋ ਰਹੇ ਹਨ
ਇਨ੍ਹਾਂ ‘ਚੋਂ ਓਮਕਾਰ ‘ਤੇ ਨਸ਼ੀਲੇ ਪਦਾਰਥਾਂ ਦੇ ਚਾਰ ਦੋਸ਼ ਦਰਜ ਹਨ ਅਤੇ ਟੀਟੂ ਬਲਾਤਕਾਰ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਓਮਕਾਰ ਹੁਸ਼ਿਆਰਪੁਰ ਦੇ ਸੁੰਦਰ ਨਗਰ ਦਾ ਰਹਿਣ ਵਾਲਾ ਸੀ ਅਤੇ ਟੀਟੂ ਮੂਲ ਰੂਪ ਤੋਂ ਯੂਪੀ ਦੇ ਚੱਬੇਵਾਲ ਥਾਣੇ ਅਧੀਨ ਪੈਂਦੇ ਪਿੰਡ ਮਹਿਣਾ ਦਾ ਰਹਿਣ ਵਾਲਾ ਸੀ।