ਕੋਰੋਨਾ ਹੁਣ ਘਾਤਕ ਬਣਨਾ ਸ਼ੁਰੂ ਹੋ ਗਿਆ ਹੈ, ਜਿਸ ਕਾਰਣ ਦੇਸ਼ ‘ਚ ਇਸਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਦਿੱਲੀ ‘ਚ ਮਰੀਜ਼ ਕੋਰੋਨਾ ਪਾਏ ਗਏ ਹਨ। ਦਿੱਲੀ ਦੇ ਸਿਹਤ ਵਿਭਾਗ ਨੇ ਦੱਸਿਆ ਕਿ ਦਿੱਲੀ ਦੇ ਹਸਪਤਾਲਾਂ ’ਚ ਲਗਪਗ 6157 ਬੈੱਡ ਹਨ, ਜਿਨ੍ਹਾਂ ’ਚੋਂ ਸੱਤ ਮਰੀਜ਼ ਦਾਖ਼ਲ ਹਨ। ਉੱਥੇ ਹੀ ਮੰਗਲਵਾਰ ਨੂੰ ਦਿੱਲੀ ‘ਚ ਕੋਰੋਨਾ ਦੇ ਤਿੰਨ ਨਵੇਂ ਮਾਮਲੇ ਸਾਹਮਣੇ ਆਏ ਹਨ । ਇਸ ਦੌਰਾਨ ਸਿਹਤ ਵਿਭਾਗ ਨੇ ਲੋਕਾਂ ਨੂੰ ਮਾਸਕ ਪਹਿਨਣ ਅਤੇ ਭੀੜ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਸਲਾਹ ਦਿੱਤੀ ਹੈ