ਪੰਜਾਬ ਦੇ ਮਹਾਨ ਕਲਾਕਾਰ ਅਤੇ ਕਵੀ ਇਮਰੋਜ਼ ਇਸ ਦੁਨੀਆ ਨੂੰ ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ । ਉਨਾਂ ਨੇ 97 ਸਾਲ ਦੀ ਉਮਰ ‘ਚ ਆਖਰੀ ਸਾਹ ਲਏ। ਇਮਰੋਜ਼ ਦੀ ਮੌਤ ਦੇ ਨਾਲ ਪੰਜਾਬੀ ਸਾਹਿਤ ਨੂੰ ਗਹਿਰਾ ਧੱਕਾ ਲੱਗਾ ਹੈ। ਦੱਸਦਈਏ ਕਿ ਮਹਾਨ ਕਵੀ ਇਮਰੋਜ਼ ਪੰਜਾਬੀ ਸਾਹਿਤਕ ਦੇ ਚਿੱਤਰਕਾਰ ਸੀ। ਇਮਰੋਜ਼ ਦਾ ਜਨਮ 26 ਜਨਵਰੀ 1926 ਨੂੰ (ਪਛਮੀ) ਪੰਜਾਬ ਦੇ ਜ਼ਿਲ੍ਹਾ ਲਾਇਲਪੁਰ ਵਿਖੇ ਹੋਇਆ ਸੀ। ਉਨ੍ਹਾਂ ਦਾ ਅਸਲ ਨਾਂ ਇੰਦਰਜੀਤ ਸੀ ਪਰ 1966 ਵਿੱਚ ਜਦੋਂ ਪੰਜਾਬੀ ਦੀ ਮਸ਼ਹੂਰ ਕਵਿੱਤਰੀ ਅਮ੍ਰਿਤਾ ਪ੍ਰੀਤਮ ਦੀ ਸੰਪਾਦਨਾ ਵਿੱਚ ਪੰਜਾਬੀ ਦੇ ਸਾਹਿਤਕ ਰਸਾਲੇ ਨਾਗਮਣੀ ਦਾ ਪ੍ਰਕਾਸ਼ਨ ਆਰੰਭ ਹੋਇਆ ਤਾਂ ਇੰਦਰਜੀਤ ਉਸ ਵਿੱਚ ਬਤੌਰ ਆਰਟਿਸਟ ਸ਼ਾਮਲ ਸੀ।