ਪੰਜਾਬ ਤੋਂ ਇੱਕ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ. ਲੁਧਿਆਣਾ ‘ਚ ਪਿੰਡ ਸ਼ਿਮਲਾਪੁਰੀ ਦੀ ਰਹਿਣ ਵਾਲੀ ਇਕ ਕੁੜੀ ਨੂੰ ਪਿੰਡ ਗਿੱਲ ਛੱਡਣ ਦੇ ਬਹਾਨੇ ਆਟੋ ਚਾਲਕ ਵੱਲੋਂ ਉਸ ਨੂੰ ਅਗਵਾ ਕਰ ਲਿਆ ਗਿਆ। ਇਸ ਮਗਰੋਂ ਆਟੋ ਚਾਲਕ ਉਸ ਨੂੰ ਸੁੰਨਸਾਨ ਇਲਾਕੇ ‘ਚ ਲੈ ਗਿਆ, ਜਿੱਥੇ ਉਸ ਨੇ ਆਪਣੇ 2 ਸਾਥੀਆਂ ਨਾਲ ਮਿਲ ਕੇ ਉਸ ਨਾਲ ਸਮੂਹਿਕ ਜਬਰ-ਜ਼ਿਨਾਹ ਕੀਤਾ।
ਇਸ ਤੋਂ ਬਾਅਦ ਦੋਸ਼ੀ ਪੀੜਤ ਕੁੜੀ ਨੂੰ ਚੱਲਦੇ ਆਟੋ ‘ਚੋਂ ਸੁੱਟ ਕੇ ਫ਼ਰਾਰ ਹੋ ਗਏ। ਇਸ ਘਟਨਾ ਦਾ ਪਤਾ ਲੱਗਦੇ ਹੀ ਥਾਣਾ ਡੇਹਲੋਂ ਦੀ ਪੁਲਸ ਅਤੇ ਉੱਚ ਅਧਿਕਾਰੀ ਹਰਕਤ ‘ਚ ਆ ਗਏ। ਉਨ੍ਹਾਂ ਨੇ ਤੁਰੰਤ ਕਾਰਵਾਈ ਕਰਦੇ ਹੋਏ ਆਟੋ ਚਾਲਕ ਸਣੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਲਦੀ ਹੀ ਪ੍ਰੈੱਸ ਕਾਨਫਰੰਸ ਕਰਕੇ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਖ਼ੁਲਾਸਾ ਕੀਤਾ ਜਾ ਸਕਦਾ ਹੈ।