ਦੇਸ਼ ਭਰ ਵਿੱਚ ਕੋਰੋਨਾ ਦੇ ਮਾਮਲੇ ਦਿਨੋਂ-ਦਿਨ ਵੱਧਦੇ ਜਾ ਰਹੇ ਹਨ। ਹੁਣ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਸਿਹਤ ਐਡਵਾਇਜ਼ਰੀ ਜਾਰੀ ਕੀਤੀ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਡਾਕਟਰਾਂ, ਮਰੀਜ਼ਾਂ ਅਤੇ ਉਨ੍ਹਾਂ ਦੇ ਨਾਲ ਰਹੀ ਰਹੇ ਲੋਕਾਂ ਸਮੇਤ ਮੈਡੀਕਲ ਸਟਾਫ ਲਈ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਹੈ, ਇਸਦੇ ਨਾਲ ਹੀ ਸਿਹਤ ਵਿਭਾਗ ਨੇ ਆਮ ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ਵਿੱਚ ਮਾਸਕ ਪਹਿਨਣ ਦੀ ਸਲਾਹ ਦਿੱਤੀ ਹੈ।
ਕੋਰੋਨਾ ਮਹਾਮਾਰੀ ਤੋਂ ਬਚਣ ਲਈ ਕੀ ਕਰੀਏ?
- ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੇ ਮੁਤਾਬਕ ਭੀੜ ਵਾਲੀ ਜਗ੍ਹਾ ’ਤੇ ਮਾਸਕ ਪਹਿਨ ਕੇ ਜਾਣਾ ਚਾਹੀਦਾ ਹੈ। ਡਾਕਟਰ, ਪੈਰਾਮੈਡੀਕਲ ਅਤੇ ਹੋਰ ਹੈਲਥ ਕੇਅਰ ਵਰਕਰਾਂ ਨੂੰ ਮਾਸਕ ਪਹਿਨ ਕੇ ਮਰੀਜ਼ ਦਾ ਇਲਾਜ ਕਰਨਾ ਚਾਹੀਦਾ ਹੈ ਅਤੇ ਕੋਵਿਡ ਤੋਂ ਬਚਾਅ ਸਬੰਧੀ ਨਿਯਮਾਂ ਦਾ ਪਾਲਣ ਕਰਨਾ ਉਨ੍ਹਾਂ ਦੇ ਲਈ ਜ਼ਰੂਰੀ ਹੋਵੇਗਾ।
- ਖੰਘਦੇ ਅਤੇ ਛਿੱਕਦੇ ਸਮੇਂ ਰੁਮਾਲ ਜਾਂ ਟਿਸ਼ੂ ਪੇਪਰ ਦੀ ਵਰਤੋਂ ਕਰੋ।ਟਿਸ਼ੂ ਪੇਪਰ ਨੂੰ ਵਰਤਣ ਤੋਂ ਬਾਅਦ ਬੰਦ ਡਸਟਬਿਨ ਵਿੱਚ ਸੁੱਟੋ।
- ਹੱਥਾਂ ਨੂੰ ਵਾਰ-ਵਾਰ ਸਾਬਣ, ਪਾਣੀ ਜਾਂ ਅਲਕੋਹਲ ਬੇਸਡ ਸੈਨਿਟਾਈਜ਼ਰ ਨਾਲ ਸਾਫ਼ ਕਰੋ।