ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਖਿਲਾਫ਼ ED ਨੇ ਵੱਡੀ ਕਾਰਵਾਈ ਕਰਦੇ ਹੋਏ 35.10 ਕਰੋੜ ਦੀ ਜਾਇਦਾਦ ਜਬਤ ਕੀਤੀ ਹੈ। ਵਿਧਾਇਕ ਗੱਜਣਮਾਜਰਾ ਤੇ 40 ਕਰੋੜ ਰੁਪਏ ਦੀ ਬੈਂਕ ਧੋਖਾਧੜੀ ਦਾ ਇਲਜ਼ਾਮ ਹੈ। ਕੁੱਝ ਦਿਨ ਪਹਿਲਾਂ ਮੋਹਾਲੀ ਤੋਂ ਆਪ ਦੇ ਵਿਧਾਇਕ ਕੁਲਵੰਤ ਸਿੰਘ ਨੂੰ ਵੀ ਈਡੀ ਨੇ ਨੇ ਪੁੱਛਗਿੱਛ ਲਈ ਬੁਲਾਇਆ ਸੀ। ED ਦੀ ਟੀਮ ਕੁੱਝ ਦਿਨ ਪਹਿਲਾਂ ਮੁਹਾਲੀ ਤੋਂ ਆਪ ਵਿਧਾਇਕ ਕੁਲਵੰਤ ਸਿੰਘ ਦੇ ਘਰ ਅਤੇ ਦਫ਼ਤਰ ਤੇ ਛਾਪਾ ਮਾਰਿਆ ਸੀ ਜਿਸ ਦੌਰਾਨ ਟੀਮ ਨੇ ਉਨ੍ਹਾਂ ਦੇ ਦਫ਼ਤਰ ਅਤੇ ਘਰ ਤੇ ਦਸਤਾਵੇਜ਼ਾਂ ਦੀ ਪੜਤਾਲ ਵੀ ਕੀਤੀ ਸੀ।
ਜਿਕਰਯੋਗ ਹੈ ਕਿ ਈਡੀ ਨੇ 6 ਨਵੰਬਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਸੀ ਜਦੋਂ ਉਹ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਮੀਟਿੰਗ ਵਿੱਚ ਪਹੁੰਚੀ ਈਡੀ ਦੀ ਟੀਮ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਜਿਸ ਤੋਂ ਬਾਅਦ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ ਅਤੇ ਬਾਅਦ ‘ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਦੱਸ ਦੇਈਏ ਕਿ ਜਸਵੰਤ ਸਿੰਘ ਗੱਜਣਮਾਜਰਾ ਪੰਜਾਬ ਦੇ ਅਮਰਗੜ੍ਹ ਤੋਂ ਆਪ ਵਿਧਾਇਕ ਹਨ।