ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ED ਇੱਕ ਵਾਰ ਫਿਰ ਤੋਂ ਐਕਸ਼ਨ ਵਿੱਚ ਹੈ। ਦਰਅਸਲ, ED ਨੇ ਕੇਜਰੀਵਾਲ ਨੂੰ ਇੱਕ ਵਾਰ ਫਿਰ ਨੋਟਿਸ ਭੇਜਿਆ ਹੈ। ਇਹ ਤੀਜੀ ਵਾਰ ਹੈ ਜਦੋਂ ED ਨੇ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਸੰਮਨ ਮੁਤਾਬਕ ਅਰਵਿੰਦ ਕੇਜਰੀਵਾਲ ਨੂੰ 3 ਜਨਵਰੀ ਨੂੰ ਈਡੀ ਸਾਹਮਣੇ ਪੇਸ਼ ਹੋਣਾ ਹੈ ਜਿੱਥੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾਵੇਗੀ। ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਫਿਲਹਾਲ ਕੇਜਰੀਵਾਲ ਪੰਜਾਬ ਦੇ ਹੁਸ਼ਿਆਰਪੁਰ ‘ਚ ਹਨ ਜਿੱਥੇ ਉਹ 10 ਦਿਨਾਂ ਤੱਕ ਸਾਧਨਾ ‘ਚ ਰਹਿਣਗੇ।
ਜ਼ਿਕਰਯੋਗ ਹੈ ਕਿ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਈਡੀ ਨੇ ਉਨ੍ਹਾਂ ਨੂੰ ਪਿਛਲੇ ਸੋਮਵਾਰ ਨੂੰ ਸੰਮਨ ਜਾਰੀ ਕੀਤਾ ਸੀ ਅਤੇ ਸ਼ਰਾਬ ਘੁਟਾਲੇ ਵਿੱਚ ਪੁੱਛਗਿੱਛ ਲਈ ਵੀਰਵਾਰ ਨੂੰ ਬੁਲਾਇਆ ਸੀ। ਇਸ ‘ਤੇ ਕੇਜਰੀਵਾਲ ਨੂੰ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਇਹ ਸਿਰਫ਼ 2024 ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਮਹੀਨਿਆਂ ‘ਚ ਸਨਸਨੀਖੇਜ਼ ਖ਼ਬਰਾਂ ਬਣਾਉਣ ਲਈ ਹੈ। ਸੰਮਨ ਦੇ ਸਮੇਂ ‘ਤੇ ਸਵਾਲ ਉਠਾਉਂਦੇ ਹੋਏ ਕੇਜਰੀਵਾਲ ਨੇ ਕਿਹਾ,’ਤੁਹਾਡੇ ਸੰਮਨ ਦਾ ਸਮਾਂ ਮੇਰੀ ਸੋਚ ਨੂੰ ਹੋਰ ਮਜ਼ਬੂਤ ਕਰਦਾ ਹੈ ਕਿ ਮੈਨੂੰ ਭੇਜੇ ਗਏ ਸੰਮਨ ਕਿਸੇ ਉਦੇਸ਼ ਜਾਂ ਤਰਕਸੰਗਤ ਮਾਪਦੰਡ ‘ਤੇ ਆਧਾਰਿਤ ਨਹੀਂ ਹਨ ਸਗੋਂ ਇਹ ਪੂਰੀ ਤਰ੍ਹਾਂ ਨਾਲ ਪ੍ਰਚਾਰ ਦੇ ਨਾਲ-ਨਾਲ ਦੇਸ਼ ‘ਚ ਬਹੁਤ ਉਡੀਕੀਆਂ ਲੋਕ ਸਭਾ ਚੋਣਾਂ ਦੇ ਆਖਰੀ ਕੁਝ ਮਹੀਨਿਆਂ ‘ਚ ਸਨਸਨੀਖੇਜ਼ ਖ਼ਬਰਾਂ ਬਣਾਉਣ ਦੇ ਲਈ ਹਨ।