ਫਿਰੋਜ਼ਪੁਰ ਜੇਲ੍ਹ ਵਿੱਚ ਡਰੱਗ ਅਤੇ ਮੋਬਾਈਲ ਨੈੱਟਵਰਕ ਨੂੰ ਲੈਕੇ ਪੰਜਾਬ ਹਰਿਆਣਾ ਹਾਈਕੋਰਟ ਦੀ ਸਖਤ ਟਿੱਪਣੀਆਂ ਤੋਂ ਬਾਅਦ ਹੁਣ ਪੰਜਾਬ ਪੁਲਿਸ ਐਕਸ਼ਨ ਮੋਡ ‘ਚ ਨਜ਼ਰ ਆ ਰਹੀ ਹੈਕੇਂਦਰੀ ਜੇਲ੍ਹ ਫਿਰੋਜ਼ਪੁਰ ‘ਚ ਬੰਦ ਨਸ਼ਾ ਤਸਕਰਾਂ ਵੱਲੋਂ ਕੁਝ ਹੀ ਮਹੀਨਿਆਂ ‘ਚ 43 ਹਜ਼ਾਰ ਤੋਂ ਵੱਧ ਫੋਨ ਕਾਲਾਂ ਜ਼ਰੀਏ ਕਰੋੜਾਂ ਰੁਪਈਆਂ ਦਾ ਨਸ਼ਾ ਇੱਧਰ-ਉੱਧਰ ਕਰਨ ਅਤੇ ਆਪਣੀਆਂ ਪਤਨੀਆਂ ਦੇ ਖਾਤੇ ‘ਚ ਆਨਲਾਈਨ ਕਰੋੜਾਂ ਰੁਪਏ ਦੀ ਟਰਾਂਜ਼ੈਕਸ਼ਨ ਕਰਨ ਦੇ ਮਾਮਲੇ ‘ਚ ਪੰਜਾਬ ਦੇ ਜੇਲ੍ਹ ਵਿਭਾਗ ਨੇ ਸੱਤ ਅਧਿਕਾਰੀਆਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ। ਇਨ੍ਹਾਂ ਵਿੱਚੋਂ ਕੁਝ ਮੌਜੂਦਾ ,ਕੁਝ ਮੁਅੱਤਲ ਅਤੇ ਕੁਝ ਸੇਵਾ ਮੁਕਤ ਹੋ ਅਧਿਕਾਰੀ ਸ਼ਾਮਿਲ ਹਨ।
ਇਸ ਤੋਂ ਪਹਿਲਾਂ ਬੀਤੇ ਦਿਨੀ ਪੰਜਾਬ ਹਰਿਆਣਾ ਹਾਈਕੋਰਟ ਨੇ ਇਸੇ ਮਾਮਲੇ ਵਿੱਚ ਸਖਤ ਨੋਟਿਸ ਲੈਂਦੇ ਹੋਏ ਪੁੱਛਿਆ ਸੀ ਕਿਉਂ ਨਾ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇ। ਜੇਲ੍ਹ ਪ੍ਰਸ਼ਾਸਨ ਵੱਲੋਂ ਇਸੇ ਦਾ ਜਵਾਬ ਵਿੱਚ ਕਿਹਾ ਗਿਆ ਸੀ ਕਿ ਅਸੀਂ ਸੁਧਾਰ ਦੇ ਲਈ ਹਰ ਸ਼ੁੱਕਰਵਾਰ ਨੂੰ ਮੀਟਿੰਗ ਕਰਦੇ ਹਾਂ ਜਿਸ ਦੇ ਜਵਾਬ ਵਿੱਚ ਅਦਾਲਤ ਨੇ ਕਿਹਾ ਸੀ ਕਿ ਸਾਨੂੰ ਪਤਾ ਹੈ ਕਿ ਮੀਟਿੰਗਾਂ ਵਿੱਚ ਸਿਰਫ ਚਾਹ ਅਤੇ ਸਮੋਸੇ ਹੀ ਚੱਲਦੇ ਹਨ ਇਸ ਤੋਂ ਵੱਧ ਕੁਝ ਨਹੀਂ ਹੁੰਦਾ ਹੈ। ਜੇਕਰ ਕੋਈ ਕਾਰਵਾਈ ਹੁੰਦੀ ਤਾਂ ਇਸ ਦਾ ਨਤੀਜਾ ਜ਼ਰੂਰ ਨਜ਼ਰ ਆਉਂਦਾ।
.