ਪੰਜਾਬ ਦੇ ਜਲੰਧਰ ਸ਼ਹਿਰ ਵਿੱਚ ਅੱਜ ਦੋ ਵਿਅਕਤੀਆਂ ਵੱਲੋਂ ਇੱਕ ਵਿਅਕਤੀ ‘ਤੇ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮੁਲਜ਼ਮਾਂ ਖਿਲਾਫ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀੜਿਤ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਉਹ ਆਪਣੇ ਬੇਟੇ ਨੂੰ ਛੱਡ ਕੇ ਘਰ ਪਰਤ ਰਿਹਾ ਸੀ। ਇਸ ਦੌਰਾਨ ਰਮਹਿਲ ਬਿਲਗਾ ਰੋਡ ਪਿੰਡ ਸੁੰਨਤ ਕਲਾਂ ਗੁਰਦੁਆਰੇ ਨੇੜੇ ਦੋ ਹਮਲਾਵਰਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ । ਇਸ ਦੌਰਾਨ ਪੀੜਿਤ ਵਿਅਕਤੀ ਦੀ ਜਾਨ ਬਚ ਗਈ