ਭਾਰਤੀ ਪਹਿਲਵਾਨ ਅਤੇ ਓਲੰਪਿਕ ਤਮਗਾ ਜੇਤੂ ਬਜਰੰਗ ਪੂਨੀਆ ਨੇ ਅਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ ਹੈ। ਬਜਰੰਗ ਪੂਨੀਆ ਨੇ ਕਿਹਾ ਕਿ ਉਹ ਆਪਣਾ ਪਦਮ ਸ਼੍ਰੀ ਪੁਰਸਕਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਾਪਿਸ ਕਰਨ ਜਾ ਰਹੇ ਹਨ। ਪੂਨੀਆ ਨੇ ਕਿਹਾ ਕਿ ਅਸੀਂ ਕੁਸ਼ਤੀ ਸੰਘ ਦੇ ਨਤੀਜੀਆਂ ਤੋਂ ਦੁਖੀ ਹਾਂ। ਦੱਸਦਈਏ ਕਿ ਬ੍ਰਿਜ ਭੂਸ਼ਨ ਸ਼ਰਨ ਸਿੰਘ ਵੱਲੋਂ ਭਾਰਤੀ ਕੁਸ਼ਤੀ ਮਹਾਸੰਘ ਦੀਆਂ ਚੋਣਾਂ ਤੋਂ ਬਾਅਦ ਸਾਕਸ਼ੀ ਮਲਿਕ ਨੇ ਕੁਸ਼ਤੀ ਛੱਡਣ ਦਾ ਫੈਸਲਾ ਕੀਤਾ ਸੀ। ਜਿਸ ਤੋਂ ਬਾਅਦ ਕੱਲ ਬਜਰੰਗ ਪੂਨੀਆ ਨੇ ਅਪਣਾ ਪਦਮਸ਼੍ਰੀ ਪੁਰਸਕਾਰ ਵਾਪਸ ਕਰਨ ਦਾ ਐਲਾਨ ਕੀਤਾ।