ਦੇਸ਼ ਭਰ ‘ਚ ਠੰਢ ਵੱਧ ਗਈ ਹੈ। ਪੰਜਾਬ ਦੀ ਗੱਲ ਕਰੀਏ ਤਾਂ ਮੌਸਮ ਵਿਭਾਗ ਨੇ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ ਸਵੇਰੇ 9 ਵਜੇ ਤੱਕ ਲੁਧਿਆਣਾ, ਪਟਿਆਲਾ, ਜਲੰਧਰ, ਰੋਪੜ, ਹੁਸ਼ਿਆਰਪੁਰ, ਪਠਾਨਕੋਟ, ਮੋਗਾ, ਬਠਿੰਡਾ, ਅੰਮ੍ਰਿਤਸਰ ਅਤੇ ਗੁਰਦਾਸਪੁਰ ਵਿੱਚ ਧੁੰਦ ਕਾਰਨ ਵਿਜ਼ੀਬਿਲਟੀ ਬਹੁਤ ਘੱਟ ਰਹੇਗੀ।
ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਦੋ ਤੋਂ ਤਿੰਨ ਡਿਗਰੀ ਸੈਲਸੀਅਸ ਦੇ ਵਿਚਕਾਰ ਡਿੱਗ ਸਕਦਾ ਹੈ। ਦੂਜੇ ਪਾਸੇ ਐਤਵਾਰ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਸਵੇਰੇ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹੀ। ਬਹੁਤੀ ਧੁੰਦ ਨਹੀਂ ਸੀ। ਇਸ ਤੋਂ ਇਲਾਵਾ ਦਿਨ ਵੇਲੇ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹੇ। ਜਿਸ ਵਿੱਚ ਹੁਸ਼ਿਆਰਪੁਰ ਅਤੇ ਪਠਾਨਕੋਟ ਵਿੱਚ ਕੁਝ ਸਮੇਂ ਲਈ ਹੀ ਸੂਰਜ ਨਿਕਲਿਆ।