ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਅਨੁਸਾਰ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਦੱਸ ਦਈਏ ਕਿ ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਹੋਇਆ ਹੈ।