ਅਬੋਹਰ ਦੇ ਪਿੰਡ ਕਿੱਕਰਖੇੜਾ ਨੇੜੇ ਮਲੂਕਪੁਰਾ ਮਾਈਨਰ ਵਿੱਚ ਬੀਤੇ ਦਿਨ ਪਾੜ ਪੈਣ ਕਾਰਨ ਸੈਂਕੜੇ ਏਕੜ ਫ਼ਸਲ ਪਾਣੀ ਵਿੱਚ ਡੁੱਬ ਗਈ। ਉੱਥੇ ਹੀ ਨੇੜਲੀ ਇੱਕ ਢਾਣੀ ਵਿੱਚ ਵੀ ਪਾਣੀ ਦਾਖਲ ਹੋਣ ਕਾਰਨ ਘਰਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਮੌਕੇ ਤੇ ਪੁੱਜੇ ਡੀਸੀ ਨੇ ਦੱਸਿਆ ਕਿ ਕਿਸਾਨਾਂ ਅਨੁਸਾਰ ਬੀਤੀ ਰਾਤ ਇਸ ਨਹਿਰ ਵਿੱਚ ਕਰੀਬ 80 ਫੁੱਟ ਪਾੜ ਪੈ ਗਿਆ, ਜਿਸ ਕਾਰਨ ਕਰੀਬ 100 ਏਕੜ ਫਸਲ ਪਾਣੀ ਵਿੱਚ ਡੁੱਬ ਗਈ।
ਸੂਚਨਾ ਮਿਲਦੇ ਹੀ ਉਹ ਮੌਕੇ ‘ਤੇ ਜਾ ਕੇ ਮੁਆਇਨਾ ਕਰਨ ਲਈ ਪਹੁੰਚੇ ਅਤੇ ਦੇਖਿਆ ਕਿ ਨਹਿਰ ਟੁੱਟਣ ਕਾਰਨ ਕਾਫੀ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਨਹਿਰ ਟੁੱਟਣ ਕਾਰਨ ਨੁਕਸਾਨੀਆਂ ਗਈਆਂ ਫਸਲਾਂ ਦੀ ਰਿਪੋਰਟ ਤਿਆਰ ਕਰਕੇ ਭੇਜੀ ਜਾਵੇਗੀ ਅਤੇ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਢਾਣੀ ਦੇ ਘਰਾਂ ਨੂੰ ਹੋਏ ਨੁਕਸਾਨ ਦਾ ਵੀ ਸਰਕਾਰ ਨੂੰ ਮੁਆਵਜ਼ਾ ਦਿੱਤਾ ਜਾਵੇਗਾ।