ਪਹਾੜੀ ਇਲਾਕਿਆਂ ਵਿੱਚ ਪੈ ਰਹੀ ਬਰਫ ਦੇ ਚੱਲਦੇ ਪੂਰੇ ਉੱਤਰ ਭਾਰਤ ਵਿੱਚ ਧੁੰਦ ਦੀ ਚਿੱਟੀ ਚਾਦਰ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਦੀ ਮੰਨੀਏ ਤਾਂ ਆਉਣ ਵਾਲੇ ਦਿਨਾਂ ਵਿੱਚ ਠੰਡ ਦਾ ਪ੍ਰਕੋਪ ਤੇ ਧੁੰਦ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ ਵੀ ਪੰਜਾਬ ਵਿੱਚ ਫਿਰ ਤੋਂ ਸੰਘਣੀ ਧੁੰਦ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਹੈ।
ਜੇ ਵਾਹਨਾਂ ਦੀ ਗੱਲ ਕੀਤੀ ਜਾਵੇ ਬਹੁਤ ਧੀਮੀ ਗਤੀ ਨਾਲ ਵਾਹਨ ਚਲ ਰਹੇ ਹਨ। ਵਾਹਨ ਚਾਲਕਾਂ ਨੇ ਕਿਹਾ ਕਿ 2 ਮੀਟਰ ਤੱਕ ਹੀ ਨਜ਼ਰ ਆ ਰਹਾ ਹੈ ਉਸਤੋਂ ਅੱਗੇ ਬਿਲਕੁਲ ਨਜ਼ਰ ਨਹੀਂ ਆ ਰਿਹਾ ਅਗਰ ਕਿਸੇ ਨੂੰ ਕੋਈ ਜ਼ਰੂਰੀ ਕੰਮ ਹੈ ਤਦ ਹੀ ਘਰੋਂ ਨਿਕਲੋ, ਖਾਸ ਕਰ ਬੱਚੇ ਅਤੇ ਬਜ਼ੁਰਗਾਂ ਨੂੰ ਇਸ ਮੋਸਮ ਵਿੱਚ ਘਰੋਂ ਨਹੀਂ ਨਿਕਲਣਾ ਚਾਹੀਦਾ।
ਪੰਜਾਬ ‘ਚ ਬੀਤੇ ਦਿਨੀ ਵੀ ਸੰਘਣੀ ਧੁੰਦ ਛਾਈ ਰਹੀ। ਇਹੀ ਕਾਰਨ ਸੀ ਕਿ ਅੰਮ੍ਰਿਤਸਰ, ਲੁਧਿਆਣਾ, ਪਟਿਆਲਾ ਅਤੇ ਫਰੀਦਕੋਟ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਰਹੀ। ਮੌਸਮ ਵਿਭਾਗ ਨੇ ਮੰਗਲਵਾਰ ਅਤੇ ਬੁੱਧਵਾਰ ਲਈ ਆਰੇਂਜ ਅਲਰਟ ਵੀ ਜਾਰੀ ਕੀਤਾ ਹੈ। ਇਸ ਤਹਿਤ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਸੰਘਣੀ ਧੁੰਦ ਛਾਈ ਰਹੇਗੀ।