ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਚੱਲ ਰਹੇ ਸ਼ਹੀਦੀ ਦਿਨਾਂ ਨੂੰ ਲੈਕੇ ਪੰਜਾਬ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਫ਼ਤਹਿਗੜ੍ਹ ਸਾਹਿਬ ਵਿੱਚ 3 ਦਿਨ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। ਇਹ ਹੁਕਮ ਸ੍ਰੀ ਫ਼ਤਹਿਗੜ੍ਹ ਸਾਹਿਬ ਵਿੱਚ 26 ਤੋਂ 28 ਦਸੰਬਰ ਤੱਕ ਜਾਰੀ ਰਹਿਣਗੇ ਤੇ ਨਾਲ ਹੀ ਕਿਹਾ ਗਿਆ ਹੈ ਕਿ ਜੇਕਰ ਕਿਸੇ ਵਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਜ਼ਿਲ੍ਹਾ ਮੈਜਿਸਟਰੇਟ ਪਰਨੀਤ ਸ਼ੇਰਗਿੱਲ ਨੇ ਕਿਹਾ ਕਿ ਪੰਜਾਬ ਆਬਕਾਰੀ ਐਕਟ-1914 ਦੀ ਧਾਰਾ 54 ਅਧੀਨ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਤੇ ਗੁਰਦੁਆਰਾ ਸ਼੍ਰੀ ਜੋਤੀ ਸਰੂਪ ਸਾਹਿਬ ਦੇ ਤਿੰਨ ਕਿਲੋਮੀਟਰ ਏਰੀਏ ਤੋਂ ਇਲਾਵਾ ਅਨਾਜ ਮੰਡੀ ਸਰਹਿੰਦ, ਸਾਨੀਪੁਰ ਚੌਂਕ, ਜੀ.ਟੀ.ਰੋਡ ਬਾੜਾ, ਚਾਵਲਾ ਚੌਂਕ ਸਰਹਿੰਦ, ਰੇਲਵੇ ਰੋਡ ਸਰਹਿੰਦ
ਇਸਦੇ ਨਾਲ ਹੀ ਰੇਲਵੇ ਰੋਡ ਹਮਾਂਯੂਪੁਰ, ਭੱਟੀ ਰੋਡ ਸਰਹਿੰਦ ਅਤੇ ਖਾਨਪੁਰ ਦੇ ਸ਼ਰਾਬ ਦੇ ਠੇਕੇ ਤੇ ਅਹਾਤੇ ਤੇ ਸ਼ਰਾਬ ਦੀ ਵਿਕਰੀ, ਹੋਟਲਾਂ ਆਦਿ ਜਿਥੇ ਕਾਨੂੰਨੀ ਤੌਰ ਤੇ ਸ਼ਰਾਬ ਦੀ ਵਰਤੋਂ ਦੀ ਇਜਾਜਤ ਹੈ, ਵਿੱਚ 26 ਦਸੰਬਰ ਤੋਂ 28 ਦਸੰਬਰ ਰਾਤ 12: 00 ਵਜੇ ਤੱਕ ਠੇਕੇ ਬੰਦ ਰੱਖਣ ਅਤੇ ਸ਼ਰਾਬ ਦੀ ਵਰਤੋਂ ਕਰਕੇ ਸ਼ਹੀਦੀ ਸਭਾ ਦੇ ਏਰੀਏ ਵਿੱਚ ਦਾਖਲ ਹੋਣ ਤੇ ਪੂਰਨ ਪਾਬੰਦੀ ਲਗਾਈ ਹੈ