ਪੰਜਾਬ ‘ਚ ਨਸ਼ਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ. ਵਧਦੇ ਨਸ਼ੇ ਨੂੰ ਵੇਖਦੇ ਹੋਜਲੰਧਰ ਤੋਂ ਆਈ STF ਦੀ ਟੀਮ ਨੇ ਅੰਮ੍ਰਿਤਸਰ ‘ਚ ਛਾਪਾ ਮਾਰ ਕੇ ਤਿੰਨ ਤਸਕਰਾਂ ਨੂੰ ਡੇਢ ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਫੜੇ ਗਏ ਤਿੰਨਾਂ ਦੋਸ਼ੀਆਂ ਦੀ ਉਮਰ 25-26 ਸਾਲ ਤੋਂ ਘੱਟ ਹੈ। ਤਿੰਨਾਂ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ ਅਤੇ ਰਣਜੀਤ ਸਿੰਘ ਅੰਮ੍ਰਿਤਸਰ ਦੇ ਵਸਨੀਕ ਵਜੋਂ ਹੋਈ ਹੈ।
STF ਜਲੰਧਰ ਦੇ DSP ਯੋਗੇਸ਼ ਕੁਮਾਰ ਨੇ ਦੱਸਿਆ ਕਿ ASI ਕੁਲਦੀਪ ਸਿੰਘ ਦੀ ਅਗਵਾਈ ਵਿੱਚ ਜਲੰਧਰ STF ਟੀਮ ਨੂੰ ਗੁਪਤ ਸੂਚਨਾ ਮਿਲੀ ਸੀ। ਜਿਸ ਦੇ ਆਧਾਰ ‘ਤੇ ਉਹਨਾਂ ਨੇ ਅੰਮ੍ਰਿਤਸਰ ਦੇ ਚੱਬਾ ਮੋੜ ਵਿਖੇ ਨਾਕਾ ਲਗਾਇਆ। ਉਨ੍ਹਾਂ ਨੂੰ ਪਹਿਲਾਂ ਸੂਚਨਾ ਮਿਲੀ ਸੀ ਕਿ ਤਿੰਨ ਤਸਕਰ ਅੰਮ੍ਰਿਤਸਰ ‘ਚ ਵੱਡੇ ਪੱਧਰ ‘ਤੇ ਹੈਰੋਇਨ ਦੀ ਤਸਕਰੀ ਦਾ ਧੰਦਾ ਕਰ ਰਹੇ ਹਨ। ਉਨ੍ਹਾਂ ਨੂੰ ਪਤਾ ਲੱਗਾ ਕਿ ਅੱਜ ਵੀ ਤਿੰਨੋਂ ਮੁਲਜ਼ਮ ਆਪਣੀ ਸਵਿਫ਼ਟ ਕਾਰ ਵਿੱਚ ਹੈਰੋਇਨ ਦੀ ਖੇਪ ਕਿਧਰੇ ਪਹੁੰਚਾਉਣ ਜਾ ਰਹੇ ਸਨ।
ਉਹਨਾਂ ਕਿਹਾ ਇਸ ਸਭ ਤੋਂ ਬਾਅਦ ਤਿੰਨਾਂ ਨੂੰ ਰਿਮਾਂਡ ‘ਤੇ ਲੈ ਕੇ ਹੋਰ ਪੁੱਛਗਿੱਛ ਕੀਤੀ ਜਾਵੇਗੀ ਤਾਂ ਹੀ ਪਤਾ ਲੱਗੇਗਾ ਕਿ ਤਿੰਨੋਂ ਇਹ ਖੇਪ ਕਿੱਥੇ ਸਪਲਾਈ ਕਰਨ ਜਾ ਰਹੇ ਸਨ। ਉਨ੍ਹਾਂ ਕਿਹਾ ਕਿ ਇਨ੍ਹਾਂ ਦੇ ਪਾਕਿਸਤਾਨ ਸਥਿਤ ਅਪਰਾਧੀਆਂ ਨਾਲ ਵੀ ਸਬੰਧ ਹੋ ਸਕਦੇ ਹਨ, ਜਿਸ ਬਾਰੇ ਪੁੱਛਗਿੱਛ ਤੋਂ ਬਾਅਦ ਹੀ ਜਾਣਕਾਰੀ ਮਿਲੇਗੀ।