ਚੰਡੀਗੜ੍ਹ ਦੇ ਨਾਲ ਲੱਗਦੇ ਮੋਹਾਲੀ ਵਿੱਚ ਨਵੇਂ ਸਾਲ ‘ਤੇ ਕਲੱਬਾਂ, ਹੋਟਲਾਂ, ਰੈਸਟੋਰੈਂਟਾਂ ਆਦਿ ਵਿੱਚ ਰਾਤ 1 ਵਜੇ ਤੱਕ ਹੀ ਜਸ਼ਨ ਮਨਾਏ ਜਾਣਗੇ । ਕਾਨੂੰਨ ਵਿਵਸਥਾ ਦੇ ਮੱਦੇਨਜ਼ਰ DC ਨੇ ਆਦੇਸ਼ ਦਿੱਤਾ ਹੈ ਕਿ 31 ਦਸੰਬਰ ਅਤੇ 1 ਜਨਵਰੀ ਦੀ ਦਰਮਿਆਨੀ ਰਾਤ ਨੂੰ ਸ਼ਹਿਰ ਦੀਆਂ ਸਾਰੀਆਂ ਦੁਕਾਨਾਂ, ਹੋਟਲ, ਰੈਸਟੋਰੈਂਟ ਆਦਿ ਨੂੰ 1 ਵਜੇ ਬੰਦ ਹੋ ਜਾਣੇ ਚਾਹੀਦੇ ਹਨ। ਅਜਿਹਾ ਨਾ ਕਰਨ ‘ਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ ।
ਦੱਸ ਦੇਈਏ ਕਿ ਨਵੇਂ ਸਾਲ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਵੱਲੋਂ ਪੂਰੇ ਸ਼ਹਿਰ ਵਿੱਚ ਨਾਕਾਬੰਦੀ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸ ਦੇ ਲਈ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿੱਚ ਨਾਕੇ ਲਗਾਉਣਗੀਆਂ । ਉੱਥੇ ਹੀ ਪੂਰੀ ਰਾਤ ਪੁਲਿਸ ਦੇ ਨਾਕਿਆਂ ਦੀ ਮਾਨੀਟ੍ਰਿੰਗ ਕੀਤੀ ਜਾਵੇਗੀ । ਇਸ ਵਿੱਚ ਡਰਿੰਕ ਐਂਡ ਡ੍ਰਾਈਵ ਦੀ ਵੀ ਵਿਸ਼ੇਸ਼ ਰੂਪ ਨਾਲ ਜਾਂਚ ਕੀਤੀ ਜਾਵੇਗੀ ।