ਮੋਹਾਲੀ ਤੋਂ ਇੱਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ। ਮੋਹਾਲੀ ਦੇ ਸੈਕਟਰ-78 ‘ਚ ਉਸਾਰੀ ਅਧੀਨ ਮਕਾਨ ਦੀ ਜ਼ਮੀਨਦੋਜ਼ ਪਾਣੀ ਦੀ ਟੈਂਕੀ ‘ਚ ਡੁੱਬਣ ਨਾਲ ਗਰੀਬ ਮਜ਼ਦੂਰ ਦੇ 2 ਸਾਲਾ ਬੇਟੇ ਦੀ ਮੌਤ ਹੋ ਗਈ।ਘਟਨਾ ਦੀ ਸੂਚਨਾ ਮਿਲਦਿਆਂ ਹੀ SDM ਚੰਦਰਜੋਤ ਸਿੰਘ ਨੇ ਜ਼ਿਲਾ ਬਾਲ ਸੁਰੱਖਿਆ ਅਫ਼ਸਰ ਨਾਲ ਘਟਨਾ ਵਾਲੀ ਥਾਂ ਦਾ ਦੌਰਾ ਕਰ ਕੇ ਅਗਲੇਰੀ ਜਾਂਚ ਕੀਤੀ।
ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਇਹ ਬਹੁਤ ਹੀ ਦੁਖਦਾਈ ਘਟਨਾ ਹੈ, ਜਿਸ ਵਿਚ ਇਕ ਗਰੀਬ ਮਜ਼ਦੂਰ ਦੇ 2 ਸਾਲਾ ਬੇਟੇ ਦੀ ਮੌਤ ਹੋ ਗਈ ਹੈ। ਡਿਪਟੀ ਕਮਿਸ਼ਨਰ ਅਨੁਸਾਰ ਪੀੜਤ ਪਰਿਵਾਰ ਨੂੰ ਰੈੱਡ ਕਰਾਸ ਅਤੇ ਮੁੱਖ ਮੰਤਰੀ ਰਾਹਤ ਫੰਡ ’ਚੋਂ ਢੁੱਕਵੀਂ ਰਾਹਤ ਰਾਸ਼ੀ ਵੀ ਦਿਵਾਈ ਜਾਵੇਗੀ।
ਉਨ੍ਹਾਂ ਜ਼ਿਲ੍ਹੇ ਵਿਚ ਉਸਾਰੀ ਅਧੀਨ ਮਕਾਨਾਂ ਦੇ ਸਾਰੇ ਮਾਲਕਾਂ/ਠੇਕੇਦਾਰਾਂ ਨੂੰ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਕਿ ਅੱਜ ਦੀ ਇਸ ਦੁਖਦਾਈ ਘਟਨਾ ਦੇ ਮੱਦੇਨਜ਼ਰ ਉਸਾਰੀ ਵਾਲੀਆਂ ਥਾਵਾਂ ’ਤੇ ਸਾਵਧਾਨੀ ਦੇ ਉਪਾਅ ਕੀਤੇ ਜਾਣ