ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ ਸਾਹਮਣੇ ਆਈ ਹੈ. ਸਿੱਖਿਆ ਵਿਭਾਗ ਨੇ ਮਿਡ-ਡੇ-ਮੀਲ ਮੀਨੂ ਵਿੱਚ ਮਾਮੂਲੀ ਬਦਲਾਅ ਕੀਤੇ ਹਨ. ਇਹਨਾਂ ਬਦਲਾਅ ਦੇ ਚੱਲਦੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ MENU ਵਿੱਚ ਫਲ ਸ਼ਾਮਲ ਕੀਤੇ ਗਏ ਹਨ। ਨਵੇਂ ਸਾਲ (2024) ਤੋਂ ਵਿਦਿਆਰਥੀਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਭੋਜਨ ਦੇ ਨਾਲ ਕੇਲਾ ਵੀ ਮਿਲੇਗਾ
ਕੇਂਦਰ ਸਰਕਾਰ ਦੇ ਹੁਕਮਾਂ ‘ਤੇ ਪੰਜਾਬ ਦੇ ਸਿੱਖਿਆ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ‘ਚ ਮਿਡ-ਡੇ-ਮੀਲ ਸਕੀਮ ਦਾ ਸੋਸ਼ਲ ਆਡਿਟ ਕਰਵਾਇਆ ਸੀ। ਜਨਤਕ ਸੁਣਵਾਈ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਮਿਡ-ਡੇਅ ‘ਚ ਫਲ ਦੇਣ ਦਾ ਸੁਝਾਅ ਦਿੱਤਾ ਸੀ। ਜਿਸ ਤੋਂ ਬਾਅਦ ਫਿਰ ਸਿੱਖਿਆ ਵਿਭਾਗ ਨੇ ਉਪਰੋਕਤ ਹੁਕਮ ਜਾਰੀ ਕੀਤੇ ਹਨ। ਵਿਭਾਗ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਫਲਾਂ ਲਈ 5 ਰੁਪਏ ਪ੍ਰਤੀ ਕੇਲਾ ਦੇ ਹਿਸਾਬ ਨਾਲ ਫੰਡ ਜਾਰੀ ਕਰੇਗਾ।
MENU
- ਸੋਮਵਾਰ – ਦਾਲ (ਮੌਸਮੀ ਸਬਜ਼ੀਆਂ ਮਿਲਾ ਕੇ), ਰੋਟੀ ਅਤੇ ਕੇਲਾ
- ਮੰਗਲਵਾਰ- ਰਾਜਮਾ ਅਤੇ ਚੌਲ
- ਬੁੱਧਵਾਰ- ਕਾਲੇ ਚਨੇ ਚਿੱਟੇ ਚਨੇ ਆਲੂ ਦੇ ਨਾਲ ਮਿਲਾ ਕੇ, ਪੂੜੀ
- ਵੀਰਵਾਰ- ਕੜ੍ਹੀ (ਆਲੂ, ਪਿਆਜ਼ ਅਤੇ ਪਕੌੜਿਆਂ ਦੇ ਨਾਲ), ਚੌਲ
- ਸ਼ੁੱਕਰਵਾਰ- ਮੌਸਮੀ ਸਬਜ਼ੀਆਂ ਅਤੇ ਰੋਟੀ
- ਸ਼ਨੀਵਾਰ- ਮੌਸਮੀ ਸਬਜ਼ੀਆਂ ਅਤੇ ਚੌਲਾਂ ਦੇ ਨਾਲ ਦਾਲ