ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੂੰ SIT ਨੇ ਮੁੜ ਸੰਮਨ ਭੇਜਿਆ ਹੈ। ਸੰਮਨ ਵਿੱਚ ਮਜੀਠੀਆ ਨੂੰ ਪਟਿਆਲਾ ‘ਚ ADGP ਆਫਿਸ ਵਿੱਚ SIT ਸਾਹਮਣੇ ਪੇਸ਼ ਹੋਣ ਲਈ ਹੁਕਮ ਜਾਰੀ ਕੀਤੇ ਗਏ ਹਨ। ਕਾਬਿਲੇਗੌਰ ਹੈ ਕਿ ਮਜੀਠੀਆ ਨੂੰ ਪਹਿਲਾਂ 27 ਦਸੰਬਰ ਲਈ ਸੰਮਨ ਜਾਰੀ ਹੋਏ ਸਨ ਪਰ ਅਕਾਲੀ ਨੇਤਾ SIT ਸਾਹਮਣੇ ਪੇਸ਼ ਨਹੀਂ ਹੋਏ। ਐਸਆਈਟੀ ਦੀ ਪੂਰੀ ਟੀਮ ਏਡੀਜੀਪੀ ਦਫ਼ਤਰ ਪਹੁੰਚ ਗਈ ਸੀ ਪਰ ਬਿਕਰਮ ਸਿੰਘ ਮਜੀਠੀਆ ਨੇ ਪੇਸ਼ੀ ਤੋਂ ਛੋਟ ਦੀ ਮੰਗ ਕੀਤੀ ਸੀ। ਆਪਣਾ ਪੱਖ ਪੇਸ਼ ਕਰਦੇ ਹੋਏ ਮਜੀਠੀਆ ਨੇ ਜਵਾਬ ਦਿੱਤਾ ਕਿ ਉਨ੍ਹਾਂ ਨੇ ਅਜੇ ਤੱਕ ਐਸਆਈਟੀ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਲਈ ਦਸਤਾਵੇਜ਼ ਇਕੱਠੇ ਨਹੀਂ ਕੀਤੇ ਹਨ
ਇਹ ਨੋਟਿਸ ਉਨ੍ਹਾਂ ਨੂੰ 2021 ਦੇ ਪੁਰਾਣੇ ਐਨਡੀਪੀਐਸ ਮਾਮਲੇ ਵਿੱਚ ਭੇਜਿਆ ਗਿਆ ਸੀ। ਇਸ ਮਾਮਲੇ ਚ ਉਨ੍ਹਾਂ ਨੂੰ ਜਮਾਨਤ ਮਿਲੀ ਹੋਈ ਹੈ। ਨੋਟਿਸ ਮਿਲਣ ਤੋਂ ਬਾਅਦ ਮਜੀਠੀਆ ਨੇ ਵੀਡੀਓ ਜਾਰੀ ਕਰਦੇ ਹੋਏ ਕਿਹਾ ਸੀ ਕਿ ਉਮੀਦ ਸੀ ਕੀ ਮੁੱਖ ਮੰਤਰੀ ਉਨ੍ਹਾਂ ਨੂੰ ਫੋਨ ਕਰਣਗੇ, ਪਰ ਉਨ੍ਹਾਂ ਦੇ ਗ੍ਰਹਿ ਮੰਤਰਾਲੇ ਵੱਲੋਂ ਇੱਕ ਨੋਟਿਸ ਮਿਲਿਆ ਹੈ।
ਕੀ ਹੈ ਪੂਰਾ ਮਾਮਲਾ
ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਬਿਕਰਸ ਸਿੰਘ ਮਜੀਠੀਆ ਖਿਲਾਫ ਮੋਹਾਲੀ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਵਿੱਚ ਮਜੀਠੀਆ 24 ਫਰਵਰੀ 2022 ਨੂੰ ਪਟਿਆਲਾ ਜੇਲ੍ਹ ਗਏ ਸਨ। 10 ਅਗਸਤ 2022 ਨੂੰ ਹਾਈ ਕੋਰਟ ਨੇ ਮਜੀਠੀਆ ਨੂੰ ਜ਼ਮਾਨਤ ਦੇ ਦਿੱਤੀ ਅਤੇ ਉਹ 11 ਅਗਸਤ ਨੂੰ ਉਹ ਜੇਲ੍ਹ ਚੋਂ ਬਾਹਰ ਆਏ ਸਨ।