AGTF ਪੰਜਾਬ ਦੀ ਟੀਮ ਨੇ ਗੋਲਡੀ ਬਰਾੜ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਰਗਨਾ ਵਿਕਰਮਜੀਤ ਸਿੰਘ ਉਰਫ ਵਿੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਵਿਕਰਮਜੀਤ ਹਥਿਆਰਾਂ ਅਤੇ ਨਸ਼ਿਆਂ ਦੀ ਸਰਹੱਦ ਪਾਰ ਤੋਂ ਤਸਕਰੀ ‘ਚ ਸ਼ਾਮਲ ਸੀ। ਜਾਣਕਾਰੀ ਮੁਤਾਬਕ ਵਿੱਕੀ ਨੂੰ ਇੱਕ ਵਿਦੇਸ਼ੀ ਅਧਾਰਤ ਹੈਂਡਲਰ ਦੁਆਰਾ ਵਿਰੋਧੀ ਗਰੋਹ ਦੇ ਮੈਂਬਰ ਨੂੰ ਖ਼ਤਮ ਕਰਨ ਦਾ ਕੰਮ ਸੌਂਪਿਆ ਗਿਆ ਸੀ।
ਦੱਸਣਯੋਗ ਹੈ ਕਿ ਵਿਕਰਮਜੀਤ ਖ਼ਿਲਾਫ਼ ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿਚ ਕਰੀਬ 20 ਕੇਸ ਦਰਜ ਹਨ। ਵਿਕਰਮਜੀਤ ਸਾਲ 2018 ‘ਚ ਰਾਜਸਥਾਨ ਦੇ ਗੰਗਾਨਗਰ ਵਿਖੇ ਇਕ ਜਿੰਮ ‘ਚ ਆਪਣੇ ਵਿਰੋਧੀ ਜੌਰਡਨ ਦੇ ਸਨਸਨੀਖੇਜ਼ ਕਤਲ ‘ਚ ਮ੍ਰਿਤਕ ਗੈਂਗਸਟਰ ਅੰਕਿਤ ਭਾਦੂ ਦੇ ਸ਼ੂਟਰ/ਸਹਿ ਦੋਸ਼ੀਆਂ ‘ਚੋਂ ਇੱਕ ਸੀ। ਇਸ ਦੇ ਨਾਲ ਹੀ ਉਸ ਕੋਲੋਂ ਇੱਕ ਚੀਨੀ ਪਿਸਤੌਲ ਸਮੇਤ 8 ਜਿੰਦਾ ਕਾਰਤੂਸ ਅਤੇ ਇੱਕ ਟੋਇਟਾ ਫਾਰਚੂਨਰ ਗੱਡੀ ਬਰਾਮਦ ਹੋਈ ਹੈ।