ਦਿੱਲੀ ਅਤੇ ਜੈਪੁਰ ਸਮੇਤ ਅੱਧੀ ਦਰਜਨ ਤੋਂ ਵੱਧ ਹਵਾਈ ਅੱਡੇ ਦੇ ਡਾਇਰੈਕਟਰਾਂ ਨੂੰ ਬੁੱਧਵਾਰ ਰਾਤ ਕਰੀਬ 10 ਵੱਜ ਕੇ 23 ਮਿੰਟਾ ‘ਤੇ ਧਮਕੀ ਭਰੀ E-Mail ਆਈ. ਇਸ E-Mail ਆਈ ਰਾਹੀਂ ਦਿੱਲੀ, ਜੈਪੁਰ, ਲਖਨਊ, ਚੰਡੀਗੜ੍ਹ, ਮੁੰਬਈ, ਚੇਨਈ ਅਤੇ ਅਹਿਮਦਾਬਾਦ ਦੇ ਹਵਾਈ ਅੱਡੇ ਅਤੇ ਜਹਾਜ਼ਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ।
ਧਮਕੀ ਭਰੀ ਈਮੇਲ ਮਿਲਣ ਤੋਂ ਬਾਅਦ ਜੈਪੁਰ ਹਵਾਈ ਅੱਡਿਆ ‘ਤੇ ਦਹਿਸ਼ਤ ਫੈਲ ਗਈ। ਸੂਚਨਾ ਮਿਲਣ ‘ਤੇ CISF ਅਤੇ ਸਥਾਨਕ ਪੁਲੀਸ ਨੇ ਹਵਾਈ ਅੱਡੇ ਅਤੇ ਉੱਥੋਂ ਉਤਰਨ ਵਾਲੀਆਂ ਉਡਾਣਾਂ ਦੀ ਜਾਂਚ ਸ਼ੁਰੂ ਕੀਤੀ। ਤਲਾਸ਼ੀ ਵਿੱਚ ਕੋਈ ਸ਼ੱਕੀ ਵਸਤੂ ਨਹੀਂ ਮਿਲੀ ਹੈ ਅਤੇ CISF ਨੇ ਹੁਣ ਜੈਪੁਰ ਏਅਰਪੋਰਟ ਪੁਲੀਸ ਸਟੇਸ਼ਨ ਵਿੱਚ ਲਿਖਤੀ ਸ਼ਿਕਾਇਤ ਦਰਜ ਕਰਵਾਈ ਹੈ।