ਪੰਜਾਬ ਦੇ ਬਟਾਲਾ ‘ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੇ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ ਦੇ ਲੋਕਾਂ ਨੇ ਪੁਲਿਸ ਨੂੰ ਇਸਦੀ ਸੂਚਨਾ ਦਿੱਤੀ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈਕੇ ਪੋਸਟਮਾਰਟਮ ਦੇ ਲਈ ਹਸਪਤਾਲ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਿਕ, ਨੌਜਵਾਨ ਨੂੰ ਸਭ ਤੋਂ ਪਹਿਲਾਂ ਰਾਹਗੀਰ ਪਰਗਟ ਸਿੰਘ ਅਤੇ ਸਰਵਨ ਸਿੰਘ ਵੇਖਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਰਾਹਗੀਰਾਂ ਨੇ ਦੱਸਿਆ ਨਸ਼ੇ ਦਾ ਇਲਾਕੇ ‘ਚ ਬਹੁਤ ਹੀ ਬੁਰਾ ਹਾਲ ਹੈ। ਉਨਾਂ ਦੱਸਿਆ ਕਿ ਜਦੋਂ ਉਹ ਰਾਹ ਤੋਂ ਗੁਜਰ ਰਹੇ ਸੀ ਤਾਂ ਉੱਥੇ ਇੱਕ ਨੌਜਵਾਨ ਡਿੱਗਿਆ ਹੋਇਆ ਸੀ