ਦੇਸ਼ ਭਰ ‘ਚ ਵਧਦੀ ਠੰਡ ਦੇ ਚੱਲਦੇ ਧੁੰਦ ਨੇ ਵੀ ਆਪਣਾ ਕਹਿਰ ਪਾਇਆ ਹੋਇਆ ਹੈ। ਪੰਜਾਬ ‘ਚ ਵੀ ਸਵੇਰ ਤੇ ਸ਼ਾਮ ਧੁੰਦ ਵੇਖਣ ਨੂੰ ਮਿਲ ਰਹੀ ਹੈ। ਧੁੰਦ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਪੂਰੇ ਪੰਜਾਬ ਅੰਦਰ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਵੱਲੋਂ ਅਗਲੇ 4 ਦਿਨਾਂ ਤੱਕ ਪੰਜਾਬ ’ਚ ਸੰਘਣੀ ਧੁੰਦ ਦੀ ਦਿੱਤੀ ਚਿਤਾਵਨੀ ਦੇ ਮੱਦੇਨਜ਼ਰਨੇ ਲੋਕਾਂ ਨੂੰ ਡਰਾਈਵਿੰਗ ਕਰਦੇ ਸਮੇਂ ਖਾਸ ਧਿਆਨ ਰੱਖਣ ਦੀ ਸਲਾਹ ਦਿੱਤੀ ਵੀ ਹੈ।
ਦੱਸ ਦਈਏ ਕਿ ਪੰਜਾਬ ਅੰਦਰ ਸੰਘਣੀ ਧੁੰਦ ਦਾ ਕਹਿਰ ਇਸ ਵਾਰ ਜ਼ਿਆਦਾ ਦੇਖਣ ਨੂੰ ਮਿਲ ਰਿਹਾ ਹੈ, ਜਿਸ ਨੇ ਲੋਕਾਂ ਦੀਆਂ ਮੁਸ਼ਕਿਲਾਂ ਵੀ ਵਧਾ ਦਿੱਤੀਆਂ ਹਨ। ਹਰਿਆਣਾ, ਪੰਜਾਬ ’ਚ ਇਸ ਸਮੇਂ ਸੰਘਣੀ ਧੁੰਦ ਪੈ ਰਹੀ ਹੈ, ਜਦੋਂ ਕਿ ਆਉਣ ਵਾਲੇ ਦਿਨਾਂ ’ਚ ਇਸ ਤੋਂ ਵੀ ਸੰਘਣੀ ਧੁੰਦ ਛਾਈ ਰਹੇਗੀ।
ਰਿਕਾਰਡ ਕੀਤੇ ਗਏ ਅੰਕੜਿਆਂ ਮੁਤਾਬਕ ਹਰਿਆਣਾ ਤੇ ਪਟਿਆਲਾ ਵਰਗੇ ਸ਼ਹਿਰਾਂ ’ਚ ਸਿਰਫ 10 ਮੀਟਰ ਦੀ ਵਿਜ਼ੀਬਿਲਿਟੀ ਰਿਕਾਰਡ ਕੀਤੀ ਗਈਇਸਦੇ ਨਾਲ ਹੀ ਅੰਮ੍ਰਿਤਸਰ ਦੇ ਬਾਹਰੀ ਇਲਾਕਿਆਂ ’ਚ ਧੁੰਦ ਕਾਰਨ ਕੁੱਝ ਮੀਟਰ ਦੀ ਦੂਰੀ ’ਤੇ ਵੀ ਦਿਸਣਾ ਬੰਦ ਹੋ ਗਿਆ।