ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ NDPS Act ਮਾਮਲੇ ‘ਚ SIT ਨੂੰ ਪੱਤਰ ਲਿੱਖ ਕੇ ਇੱਕ ਮਹੀਨੇ ਦਾ ਸਮਾਂ ਮੰਗਿਆ ਹੈ। ਮਜੀਠੀਆ ਨੇ SIT ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਉਹ 30 ਦਸੰਬਰ ਨੂੰ SIT ਸਾਹਮਣੇ ਪੇਸ਼ ਨਹੀਂ ਹੋ ਸਕਣਗੇ। ਉਨ੍ਹਾਂ ਨੂੰ ਇਸ ਮਾਮਲੇ ਚ ਥੋੜਾ ਸਮਾਂ ਚਾਹੀਦਾ ਹੈ ਤਾਂ ਜੋ ਜਾਂਚ ਕਮੇਟੀ ਦੇ ਸਵਾਲਾਂ ਜਾ ਸਹੀ ਜਵਾਬ ਦੇ ਸਕਣ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ 26 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਸਨ, ਪਰ ਉਹ ਪੇਸ਼ ਨਹੀਂ ਹੋਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ 30 ਦਸੰਬਰ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਜਿਸ ਤੋਂ ਬਾਅਦ ਉਹਨਾਂ ਨੇ ਮੁੜ ਤੋਂ ਕੁਝ ਸਮੇਂ ਦੀ ਮੰਗ ਕੀਤੀ ਹੈ। ਇਸ ਤੋਂ ਪਹਿਲਾਂ ਮਜੀਠੀਆ ਨੂੰ 18 ਦਸੰਬਰ ਨੂੰ ਸੂਬਾ ਪੁਲਿਸ ਦੀ SIT ਸਾਹਮਣੇ ਪੇਸ਼ ਹੋਏ ਸਨ।
ਪਟਿਆਲਾ ਪੰਜਾਬ ਪੁਲਿਸ ਦੀ SIT ਨੇ ਮਜੀਠੀਆ ਤੋਂ ਕਰੀਬ 7 ਘੰਟੇ 10 ਮਿੰਟ ਤੱਕ ਪੁੱਛਗਿੱਛ ਕੀਤੀ ਸੀ। SIT ਦੀ ਪੁੱਛਗਿੱਛ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੇ ਮਾਨ ਸਰਕਾਰ ‘ਤੇ ਹਮਲਾ ਬੋਲਿਆ ਸੀ। ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਸਿੱਧੇ ਤੌਰ ‘ਤੇ ਸਿਆਸੀ ਬਦਲਾਖੋਰੀ ਦਾ ਦੋਸ਼ ਲਾਉਂਦਿਆਂ ਕਿਹਾ ਕਿ ਉਨ੍ਹਾਂ ਵਿਰੁੱਧ ਇਹ ਸਾਰੀਆਂ ਕਾਰਵਾਈਆਂ ਇਸ ਲਈ ਕੀਤੀਆਂ ਜਾ ਰਹੀਆਂ ਹਨ ਕਿਉਂਕਿ ਉਨ੍ਹਾਂ ਨੇ ਜਨਤਾ ਦੇ ਮੁੱਦੇ ਚੁੱਕੇ ਹਨ।
ਕੀ ਹੈ ਮਾਮਲਾ
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।