CBSE ਸਕੂਲਾਂ ਵਿੱਚ ਪੜ੍ਹ ਰਹੇ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਪ੍ਰੈਕਟੀਕਲ ਪ੍ਰੀਖਿਆਵਾਂ 1 ਜਨਵਰੀ ਤੋਂ ਸ਼ੁਰੂ ਹੋਣਗੀਆਂ ਅਤੇ 15 ਫਰਵਰੀ ਤੋਂ ਪਹਿਲਾਂ ਖਤਮ ਹੋ ਜਾਣਗੀਆਂ। ਹਾਲਾਂਕਿ ਸਾਲਾਨਾ ਪ੍ਰੀਖਿਆਵਾਂ ਫਰਵਰੀ ਮਹੀਨੇ ਸ਼ੁਰੂ ਹੋਣਗੀਆਂ, ਜੋ ਅਪ੍ਰੈਲ ਤੱਕ ਜਾਰੀ ਰਹਿਣਗੀਆਂ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵਿਦਿਆਰਥੀਆਂ ਦੀ ਸਹੂਲਤ ਲਈ ਬੋਰਡ ਵੱਲੋਂ ਦੋਵੇਂ ਜਮਾਤਾਂ ਦੇ ਸੈਂਪਲ ਪੇਪਰ ਜਾਰੀ ਕੀਤੇ ਗਏ ਸਨ। ਇਹ ਸੈਂਪਲ ਪੇਪਰ ਸਰਕਾਰੀ ਵੈਬਸਾਈਟ ‘ਤੇ 10ਵੀਂ, 12ਵੀਂ ਜਮਾਤ ਦੇ ਵਿਸ਼ੇ ਮੁਤਾਬਕ ਉਪਲਬਧ ਹਨ।
ਸੈਂਪਲ ਪੇਪਰਾਂ ਦੀ ਪ੍ਰੈਕਟਿਸ ਕਰਨ ਨਾਲ ਵਿਦਿਆਰਥੀ ਬੋਰਡ ਪ੍ਰੀਖਿਆ 2024 ਵਿੱਚ ਪੁੱਛੇ ਗਏ ਪ੍ਰਸ਼ਨਾਂ ਦੇ ਪੈਟਰਨ, ਪੇਪਰ ਫਾਰਮੈਟ, ਪ੍ਰਸ਼ਨਾਂ ਦੀਆਂ ਕਿਸਮਾਂ ਆਦਿ ਬਾਰੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।
ਇਸ ਤੋਂ ਇਲਾਵਾ, ਸਮੇਂ ਸਿਰ ਅਜਿਹਾ ਕਰਨ ਨਾਲ ਬੋਰਡ ਪ੍ਰੀਖਿਆਵਾਂ ਲਈ ਪ੍ਰੈਕਟਿਸ ਕਰਨ ਵਿੱਚ ਵੀ ਮਦਦ ਮਿਲੇਗੀ। ਵਿਦਿਆਰਥੀ ਇਸ ਨੂੰ ਬੋਰਡ ਦੀ ਅਧਿਕਾਰਤ ਵੈੱਬਸਾਈਟ ‘ਤੇ ਜਾ ਕੇ ਡਾਊਨਲੋਡ ਕਰ ਸਕਦੇ ਹਨ।