ਸ਼ਿਰੋਮਣੀ ਅਕਾਲੀ ਦਲ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਮੁੜ SIT ਅੱਗੇ ਪੇਸ਼ ਹੋਏ। ਜਿੱਥੇ ਅੱਜ ਉਨਾਂ ਕੋਲੋਂ ਡ੍ਰਗਸ ਮਾਮਲੇ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ। ਦੱਸਦਈਏ ਕਿ ਇਸ ਤੋਂ ਪਹਿਲਾਂ ਤੋਂ ਬਿਕਰਮ ਮਜੀਠੀਆ ਨੂੰ 27 ਦਸੰਬਰ ਨੂੰ ਮੁੜ ਸੱਦਿਆ ਗਿਆ ਸੀ ਪਰ ਮਜੀਠੀਆ ਨੇ ਪੇਸ਼ ਨਹੀਂ ਹੋਏ। ਫਿਰ 18 ਦਸੰਬਰ ਨੂੰ ਮਜੀਠੀਆ SIT ਅੱਗੇ ਪੇਸ਼ ਹੋਏ ਸੀ , ਜਿੱਥੇ ਉਨਾਂ ਕੋਲੋਂ 7 ਘੰਟੇ ਪੁੱਛਗਿੱਛ ਕੀਤੀ ਗਈ ਸੀ। ਨਸ਼ਾ ਤਸਕਰੀ ਦੇ ਕੇਸ ਦੀ ਜਾਂਚ ਕਰ ਰਹੀ ਏ.ਡੀ.ਜੀ.ਪੀ. ਮੁਖਵਿੰਦਰ ਸਿੰਘ ਛੀਨਾ ਦੀ ਅਗਵਾਈ ਹੇਠਲੀ ਇਸ ਸਿੱਟ ਵਿੱਚ ਰਣਜੀਤ ਸਿੰਘ ਢਿੱਲੋਂ,ਏਸੀਪੀ ਹਰਵਿੰਦਰ ਸਿੰਘ ਵਿਰਕ ਤੇ ਡੀਐੱਸਪੀ ਜਸਵਿੰਦਰ ਸਿੰਘਟਿਵਾਣਾ ਸਮੇਤ ਹੋਰ ਮੈਂਬਰ ਵੀ ਸ਼ਾਮਲ ਹਨ।
ਕੀ ਹੈ ਮਾਮਲਾ
ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕਾਂਗਰਸ ਪਾਰਟੀ ਦੀ ਚਰਨਜੀਤ ਚੰਨੀ ਸਰਕਾਰ ਦੇ ਕਾਰਜਕਾਲ ਦੌਰਾਨ 20 ਦਸੰਬਰ 2021 ਨੂੰ ਮਾਮਲਾ ਦਰਜ ਕੀਤਾ ਗਿਆ ਸੀ। ਇਹ ਮਾਮਲਾ ਮੋਹਾਲੀ ਵਿੱਚ ਦਰਜ ਕੀਤਾ ਗਿਆ ਸੀ। ਐਸਆਈਟੀ ਨੇ ਉਨ੍ਹਾਂ ਨੂੰ 11 ਦਸੰਬਰ ਨੂੰ ਐਸਆਈਟੀ ਦੇ ਸਾਹਮਣੇ ਪੇਸ਼ ਹੋਣ ਲਈ ਸੰਮਨ ਭੇਜੇ ਸਨ।