ਬੀਤੀ ਰਾਤ ਸ਼ੁੱਕਰਵਾਰ ਨੂੰ ਕਪੂਰਥਲਾ ਜ਼ਿਲੇ ਦੇ ਪਿੰਡ ਕੋਕਲਪੁਰ ਦੇ ਰਹਿਣ ਵਾਲੇ NRI ਦੇ ਘਰ ਦੇ ਬਾਹਰ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਵਿਸ਼ੇਸ਼ ਡੀਜੀਪੀ ਅਰਪਿਤ ਸ਼ੁਕਲਾ ਦਾ ਕਹਿਣਾ ਹੈ ਕਿ NRI ਗੁਰਵਿੰਦਰ ਸਿੰਘ ਦੁਆਰਾ ਦਿੱਤੇ ਗਏ ਬਿਆਨ ਦੇ ਆਧਾਰ ‘ਤੇ 14 ਨਵੰਬਰ ਸ਼ਾਮ 7:30 ਵਜੇ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਆਈ ਸੀ। ਉਨਾਂ ਨੇ ਦੱਸਿਆ ਕਿ ਧਮਕੀ ਦੇਣ ਵਾਲੇ ਉਕਤ ਮੁਲਜ਼ਮ ਨੇ ਖੁਦ ਨੂੰ ਲਾਰੈੰਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਦੱਸ ਕੇ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਸੀ। ਜਿਸ ਤੋਂ ਬਾਅਦ ਪੀੜਿਤ ਨੇ ਥਾਣਾ ਕੋਤਵਾਲੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਸੀ। ਪਰ ਉਕਤ ਮੁਲਜ਼ਮ ਨੇ ਲੰਘੀ ਰਾਤ ਨੂੰ ਐਨਆਰਆਈ ਦੇ ਘਰ ਦੇ ਬਾਹਰ ਗੋਲੀਬਾਰੀ ਕੀਤੀ।
ਵਿਸ਼ੇਸ਼ ਡੀਜੀਪੀ (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਨੇ ਕਿਹਾ ਹੈ ਕਿ ਕਪੂਰਥਲਾ ਦੀ ਐਸਐਸਪੀ ਵਤਸਲਾ ਗੁਪਤਾ ਖੁਦ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੇ ਹਨ। ਪੁਲਿਸ ਨੂੰ ਕੁਝ ਅਹਿਮ ਸੁਰਾਗ ਮਿਲੇ ਹਨ। ਅਰਪਿਤ ਸ਼ੁਕਲਾ ਨੇ ਦਾਅਵਾ ਕੀਤਾ ਸੀ ਕਿ ਪੰਜਾਬ ‘ਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕੰਟਰੋਲ ‘ਚ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪਿਛਲੇ ਇੱਕ ਸਾਲ ਦੌਰਾਨ ਸੂਬੇ ਭਰ ਵਿੱਚ 49 ਗੈਂਗਸਟਰਾਂ ਦੇ ਐਨਕਾਊਂਟਰ ਨੂੰ ਉਨ੍ਹਾਂ ਸਾਰੇ ਅਪਰਾਧੀ ਅਨਸਰਾਂ ਲਈ ਇੱਕ ਖੁੱਲੀ ਚੇਤਾਵਨੀ ਕਰਾਰ ਦਿੱਤਾ ਹੈ ਜੋ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ ਅਤੇ ਪੁਲਿਸ ‘ਤੇ ਗੋਲੀ ਚਲਾਉਣ ਦੀ ਹਿੰਮਤ ਰੱਖਦੇ ਹਨ।