ਪੰਜਾਬ ਵਿੱਚ ਨਵੇਂ ਸਾਲ ਦੀ ਸ਼ੁਰੂਆਤ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਨਾਲ ਹੋਈ ਹੈ। ਸੂਬੇ ‘ਚ 80 ਥਾਵਾਂ ‘ਤੇ ਲੋਕਾਂ ਨੂੰ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਹੈ।
ਮੌਸਮ ਵਿਭਾਗ ਦੇ ਮਾਹਿਰਾਂ ਮੁਤਾਬਕ ਸੋਮਵਾਰ ਅਤੇ ਮੰਗਲਵਾਰ ਨੂੰ ਪੰਜਾਬ ‘ਚ ਮੌਸਮ ਖੁਸ਼ਕ ਰਹੇਗਾ। ਇਸ ਦੇ ਨਾਲ ਹੀ ਸੂਬੇ ਦੇ ਘੱਟੋ-ਘੱਟ ਤਾਪਮਾਨ ‘ਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ। 31 ਥਾਵਾਂ ‘ਤੇ ਧੁੰਦ ਅਤੇ ਇਸ ਤੋਂ ਬਾਅਦ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਛਾਈ ਰਹੇਗੀ।
ਦੱਸ ਦਈਏ ਕਿ ਵੱਧ ਤੋਂ ਵੱਧ ਤਾਪਮਾਨ ਵਿੱਚ ਪਿਛਲੇ ਦਿਨ ਦੇ ਮੁਕਾਬਲੇ 1.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਜੋ ਕਿ ਆਮ ਤਾਪਮਾਨ ਨਾਲੋਂ 6.7 ਡਿਗਰੀ ਘੱਟ ਸੀ।ਚੰਡੀਗੜ੍ਹ ਅਤੇ ਪੰਜਾਬ ਵਿੱਚ ਅੱਜ ਅਤੇ ਅਗਲੇ ਪੰਜ ਦਿਨਾਂ ਵਿੱਚ ਮੌਸਮ ਖੁਸ਼ਕ ਰਹਿਣ ਦੀ ਸੰਭਾਵਨਾ ਹੈ। ਠੰਡ ਵੀ ਵਧੇਗੀ। ਅਜਿਹੇ ‘ਚ ਲੋਕਾਂ ਨੂੰ ਆਪਣਾ ਧਿਆਨ ਰੱਖਣਾ ਹੋਵੇਗਾ।