ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਪੰਜਾਬ ‘ਚ ਵੱਧ ਰਹੀ ਠੰਡ ਨੂੰ ਵੇਖਦੇ ਹੋਏ ਵੱਡਾ ਫ਼ੈਸਲਾ ਲਿਆ ਹੈ। ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੀ ਬਜਾਏ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦਾ ਸਮਾਂ ਬਦਲ ਦਿੱਤਾ ਹੈ। ਇਹ ਸਮਾਂ ਸਿਰਫ ਅੱਧਾ ਘੰਟਾ ਵਧਾਇਆ ਗਿਆ ਹੈ। ਵਿਭਾਗ ਦੇ ਹੁਕਮਾਂ ਅਨੁਸਾਰ ਹੁਣ 1 ਜਨਵਰੀ ਤੋਂ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ।
ਸਿਖਿਆ ਵਿਭਾਗ ਦੇ ਇਸ ਫ਼ੈਸਲੇ ਨੂੰ ਅਧਿਆਪਕਾਂ ਅਤੇ ਮਾਪਿਆਂ ਨੇ ਵਿਭਾਗ ਨੇ ਗਲ਼ਤ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉੱਥੇ ਹੀ ਬੱਚਿਆਂ ਦੀਆਂ ਛੁੱਟੀਆਂ ਵਧਾਉਣ ਦੀ ਬਜਾਏ ਸਿਰਫ਼ ਸਕੂਲਾਂ ਦਾ ਸਮਾਂ ਹੀ ਬਦਲਿਆ ਗਿਆ ਹੈ।
ਉੱਥੇ ਹੀ ਬਾਕੀਆਂ ਦਾ ਕਹਿਣਾ ਹੈ ਕਿ ਸ਼ਾਇਦ ਵਿਭਾਗ ਧੁੰਦ ਕਾਰਨ ਕਿਸੇ ਅਣਸੁਖਾਵੀਂ ਘਟਨਾ ਦੀ ਉਡੀਕ ਕਰ ਰਿਹਾ ਹੈ ਅਤੇ ਬਾਅਦ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ।