ਸਾਲ 2024 ਦੀ ਸ਼ੁਰੂਆਤ ਹੋ ਚੁੱਕੀ ਹੈ। ਅੰਮ੍ਰਿਤਸਰ ਸ੍ਰੀ ਦਰਬਾਰ ਸਾਹਿਬ ‘ਚ ਨਵਾਂ ਸਾਲ ਮਨਾਉਣ ਲਈ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਪੁੱਜੀਆਂ। ਰਾਤ ਦੇ 12 ਵੱਜਦੇ ਹੀ ਆਤਿਸ਼ਬਾਜ਼ੀ ਦੀ ਰੋਸ਼ਨੀ ਨਾਲ ਅਸਮਾਨ ਰੰਗੀਨ ਹੋ ਗਿਆ। ਇਸ ਦੇ ਨਾਲ ਹੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਉਨ੍ਹਾਂ ਦੀ ਪਤਨੀ ਅਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਬਿਕਰਮ ਸਿੰਘ ਜੀ ਮਜੀਠੀਆ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ।
ਇਸ ਮੌਕੇ ਉਨ੍ਹਾਂ ਸੰਗਤਾਂ ਸਮੇਤ ਮੱਥਾ ਟੇਕਿਆ ਅਤੇ ਨਵੇਂ ਸਾਲ ਦੀਆਂ ਸ਼ੁੱਭ ਕਾਮਨਾਵਾਂ ਵੀ ਲਈਆਂ। ਦੱਸ ਦਈਏ ਕਿ ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਖ਼ੁਦ ਅੱਧੀ ਰਾਤ ਨੂੰ ਟੀਮ ਨਾਲ ਸੜਕਾਂ ’ਤੇ ਡਟੇ ਰਹੇ। ਅੰਮ੍ਰਿਤਸਰ ਦੇ ਲਾਰੈਂਸ ਰੋਡ ਜਿੱਥੇ ਲੋਕ ਘੁੰਮਦੇ ਹਨ ਅਤੇ ਰਣਜੀਤ ਐਵੀਨਿਊ ਵਿੱਚ ਵੀ ਲਗਾਤਾਰ ਚੈਕਿੰਗ ਜਾਰੀ ਰਹੀ ਜਿਸ ਕਾਰਨ ਅਮਨ ਕਾਨੂੰਨ ਦੀ ਸਥਿਤੀ ਬਰਕਰਾਰ ਰਹੀ।