ਭਾਰਤੀ ਜਨਤਾ ਪਾਰਟੀ 2024 ਦੀਆਂ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਵਿੱਚ ਜੁੱਟ ਗਈ ਹੈ। ਇਸੇ ਲੜੀ ‘ਚ ਅੱਜ ਪਾਰਟੀ ਹੈੱਡਕੁਆਰਟਰ ‘ਚ ਚੋਟੀ ਦੀ ਲੀਡਰਸ਼ਿਪ ਦੀ ਬੈਠਕ ਹੋਈ, ਜਿਸ ‘ਚ ਪ੍ਰਧਾਨ ਮੰਤਰੀ ਦੇ ਦੌਰੇ ਨੂੰ ਲੈ ਕੇ ਯੋਜਨਾ ਤਿਆਰ ਕੀਤੀ ਗਈ। 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਦੇ ਉਦਘਾਟਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਈ ਰਾਜਾਂ ਵਿੱਚ ਵਿਸ਼ਾਲ ਰੈਲੀਆਂ ਕਰਨਗੇ।
ਇਸ ਤੋਂ ਇਲਾਵਾ ਇਸ ਮੀਟਿੰਗ ‘ਚ ਆਮ ਜਨਤਾ ਨੂੰ ਰਾਮਲਲਾ ਦੇ ਦਰਸ਼ਨ ਕਰਨ ਦੀ ਇਜਾਜ਼ਤ ਦੇਣ ਦਾ ਮੁੱਦਾ ਵੀ ਵਿਚਾਰਿਆ ਗਿਆ। ਭਗਵਾਨ ਰਾਮ ਦੇ ਜੀਵਨ ਨੂੰ ਪੂਰੇ ਦੇਸ਼ ਦੇ ਲੋਕਾਂ ਤੱਕ ਪਹੁੰਚਾਉਣ ਲਈ ਭਾਜਪਾ ਨੇ ਵੱਡੀ ਯੋਜਨਾ ਤਿਆਰ ਕੀਤੀ ਹੈ। ਪਾਰਟੀ ਦੀ ਯੋਜਨਾ 2.5 ਕਰੋੜ ਲੋਕਾਂ ਨੂੰ ਅਯੁੱਧਿਆ ਆਉਣ ਦਾ ਸੱਦਾ ਦੇਣ ਦੀ ਹੈ।
ਯੋਜਨਾ ਮੁਤਾਬਕ ਹਰ ਲੋਕ ਸਭਾ ਹਲਕੇ ਤੋਂ 5-5 ਹਜ਼ਾਰ ਅਤੇ ਹਰੇਕ ਵਿਧਾਨ ਸਭਾ ਹਲਕੇ ਤੋਂ 2-2 ਹਜ਼ਾਰ ਲੋਕ ਅਯੁੱਧਿਆ ਦੇ ਦਰਸ਼ਨਾਂ ਲਈ ਜਾਣਗੇ। ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੂੰ ਲੋਕਾਂ ਨੂੰ ਅਯੁੱਧਿਆ ਦਾ ਦੌਰਾ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦਾ ਟੀਚਾ ਅਗਲੇ ਤਿੰਨ ਮਹੀਨਿਆਂ ‘ਚ 1 ਕਰੋੜ ਲੋਕਾਂ ਨੂੰ ਰਾਮ ਲੱਲਾ ਦੇ ਦਰਸ਼ਨ ਕਰਵਾਉਣ ਦਾ ਹੈ।