ਦਿੱਲੀ ਆਬਕਾਰੀ ਨੀਤੀ ਮਾਮਲੇ ‘ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ED ਨੇ ਤੀਜੀ ਵਾਰ ਸੰਮਨ ਜਾਰੀ ਕਰਕੇ ED ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਸਨ. ਪਰ ਆਮ ਆਦਮੀ ਪਾਰਟੀ ਨਾਲ ਜੁੜੇ ਸੂਤਰਾਂ ਨੇ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅਰਵਿੰਦ ਕੇਜਰੀਵਾਲ ED ਸਾਹਮਣੇ ਪੇਸ਼ ਨਹੀਂ ਹੋਣਗੇ, ਉਹਨਾਂ ਨੇ ED ਨੂੰ ਲਿਖਤੀ ਜਵਾਬ ਭੇਜ ਕੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਿਆ ਹੈ। ‘ਆਪ’ ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਈਡੀ ਦੀ ਜਾਂਚ ‘ਚ ਸਹਿਯੋਗ ਕਰਨ ਨੂੰ ਤਿਆਰ ਹਨ ਪਰ ਏਜੰਸੀ ਦਾ ਨੋਟਿਸ ਗੈਰ-ਕਾਨੂੰਨੀ ਹੈ। ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਹੈ। ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਉਹ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ।
ਦੱਸ ਦੇਈਏ ਕਿ ਕੇਜਰੀਵਾਲ ਨੂੰ ED ਦਾ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ED ਨੇ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਕੇਜਰੀਵਾਲ ਪੇਸ਼ ਨਹੀਂ ਹੋਏ ਸਨ ਉਦੋਂ ਮੁੱਖ ਮੰਤਰੀ ਕੇਜਰੀਵਾਲ ਵਿਪਾਸਨਾ ਲਈ ਹੁਸ਼ਿਆਰਪੁਰ ਚਲੇ ਗਏ ਸਨ। ਅੱਜ 3 ਜਨਵਰੀ ਨੂੰ ਦਿੱਲੀ ਆਬਕਾਰੀ ਘਪਲੇ ਮਾਮਲੇ ‘ਚ ਪੁੱਛ-ਗਿੱਛ ਲਈ ਤੀਜਾ ਸੰਮਨ ਜਾਰੀ ਕੀਤਾ ਸੀ ਪਰ ਅੱਜ ਵੀ ਉਹ ਪੇਸ਼ ਨਹੀਂ ਹੋਏ। ਸੰਮਨ ਦੇ ਸਮੇਂ ‘ਤੇ ਸਵਾਲ ਉਠਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸੰਮਨ ਦਾ ਸਮਾਂ ਮੇਰੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕਰਦਾ ਹੈ ਕਿ ਮੈਨੂੰ ਭੇਜੇ ਗਏ ਸੰਮਨ ਕਿਸੇ ਉਦੇਸ਼ ਜਾਂ ਤਰਕਸੰਗਤ ਮਾਪਦੰਡਾਂ ‘ਤੇ ਆਧਾਰਿਤ ਨਹੀਂ ਹਨ