ਖੰਨਾ ‘ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰ ਗਿਆ। ਦਰਅਸਲ ਖੰਨਾ ‘ਚ ਨੈਸ਼ਨਲ ਹਾਈਵੇ ‘ਤੇ ਸਥਿਤ ਬੱਸ ਸਟੈਂਡ ਦੇ ਸਾਹਮਣੇ ਪੁਲ ‘ਤੇ ਤੇਲ ਨਾਲ ਭਰੇ ਟੈਂਕਰ ਨੂੰ ਭਿਆਨਕ ਅੱਗ ਲੱਗ ਗਈ ਹੈ। ਹਾਦਸੇ ਮਗਰੋਂ ਇਲਾਕੇ ਵਿੱਚ ਦਹਿਸ਼ਤ ਫੈਲ ਗਈ ਹੈ। ਇਸ ਪੂਰੀ ਘਟਨਾ ਦੀ ਵੀਡੀਓ ਸੋਸ਼ਲ ਮੀਡਿਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ. ਵੀਡੀਓ ‘ਚ ਅੱਗ ਦੀਆਂ ਲਪਟਾਂ ਦੂਰ-ਦੂਰ ਤੱਕ ਦਿਖਾਈ ਦੇ ਰਹੀਆਂ ਹਨ.
ਹਾਦਸੇ ਦੀ ਸੂਚਨਾ ਮਿਲਦੇ ਹੀ ਖੰਨਾ, ਮੰਡੀ ਗੋਬਿੰਦਗੜ੍ਹ ਤੋਂ ਆਈਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਇਸ ਭਿਆਨਕ ਹਾਦਸੇ ਦੀ ਸਥਿਤੀ ਨੂੰ ਦੇਖਦੇ ਹੋਏ ਨੈਸ਼ਨਲ ਹਾਈਵੇਅ ਨੂੰ ਬੰਦ ਕਰ ਦਿੱਤਾ ਗਿਆ। ਟਰੈਫਿਕ ਨੂੰ ਸਰਵਿਸ ਲੇਨ ਤੋਂ ਲੰਘਣ ਦਿੱਤਾ ਗਿਆ। ਉੱਥੇ ਹੀ ਇਸ ਘਟਨਾ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀਆਂ ਵੱਲੋਂ ਵੀ ਮੌਕੇ ‘ਤੇ ਪਹੁੰਚ ਕੇ ਸਤਿਥੀ ਦਾ ਜਾਇਜਾ ਲਿਆ ਗਿਆ. ਉਹਨਾਂ ਕਿਹਾ ਕਿ ਹੁਣ ਸਤਿਥੀ ਕਾਬੂ ਹੇਠ ਹੈ.