ਭੁਲੱਥ ਤੋਂ ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵੱਡੀ ਰਾਹਤ ਮਿਲੀ ਹੈ। ਹਾਲ ਹੀ ‘ਚ ਸੂਤਰਾ ਦੇ ਹਵਾਲੇ ਤੋਂ ਖ਼ਬਰ ਆਈ ਹੈ ਕਿ NDPS ਦੇ ਮਾਮਲੇ ‘ਚ ਅਦਾਲਤ ਨੇ ਵਿਧਾਇਕ ਦੀ ਜ਼ਮਾਨਤ ਮਨਜ਼ੂਰ ਕਰ ਲਈ ਹੈ। ਕਾਬਿਲੇਗੌਰ ਹੈ ਕਿ ਡਰੱਗ ਮਾਮਲੇ ਵਿੱਚ ਵਿਜੀਲੈਂਸ ਵੱਲੋਂ ਖਹਿਰਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਸ ਮਾਮਲੇ ਦੀ ਸੁਣਵਾਈ ਅਦਾਲਤ ਵਿੱਚ ਚੱਲ ਰਹੀ ਸੀ ਤੇ ਅੱਜ ਇਸ ਮਾਮਲਾ ‘ਤੇ ਫ਼ੈਸਲਾ ਆਇਆ ਹੈ