ਭਾਰਤ ਸਰਕਾਰ ਵੱਲੋਂ ਬੀਤੇ ਦਿਨੀਂ ਗੈਂਗਸਟਰ ਗੋਲਡੀ ਬਰਾੜ ਨੂੰ UAPA ਤਹਿਤ ਅੱਤਵਾਦੀ ਐਲਾਨਿਆ ਗਿਆ ਸੀ। ਹੁਣ ਇਸ ਸਭ ਤੋਂ ਬਾਅਦ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਨੇ ਵੀ ਗੋਲਡੀ ਬਰਾੜ ਨੂੰ ਲੈ ਕੇ ਵੱਡੀ ਕਾਰਵਾਈ ਕੀਤੀ ਹੈ। ਦਰਅਸਲ ਹੁਣ ਫੇਸਬੁੱਕ ਨੇ ਗੋਲਡੀ ਬਰਾੜ ਦੇ ਨਾਮ ਦਾ ਅਲਰਟ ਸਾਰਿਆ ਲਈ ਜਾਰੀ ਕਰ ਦਿੱਤਾ ਹੈ। ਜੇਕਰ ਤੁਸੀਂ ਆਪਣੇ ਮੋਬਾਇਲ ਜਾਂ ਕੰਪਿਊਟਰ ‘ਤੇ ਫੇਸਬੁੱਕ ਖੋਲ੍ਹ ਕੇ ਉਸ ਵਿੱਚ ਗੋਲਡੀ ਬਰਾੜ ਨਾਮ ਸਰਚ ਕਰੋਗੇ ਤਾਂ ਤੁਹਾਨੂੰ ਫੇਸਬੁੱਕ ਇੱਕ ਅਲਰਟ ਜਾਰੀ ਕਰੇਗਾ।
ਫੇਸਬੁੱਕ ਤੁਹਾਨੂੰ ਚਿਤਾਵਨੀ ਦਿੰਦੇ ਹੋਏ ਕਹਵੇਗਾ Are you sure you want to continue ? ਇਸਦੇ ਨਾਲ ਹੀ ਫੇਸਬੁੱਕ ‘ਤੇ ਲਿਖਿਆ ਹੋਇਆ ਆਵੇਗ, “ਇਹ ਵਿਅਕਤੀ ਕਈ ਖਤਰਨਾਕ ਸੰਗਠਨਾਂ ਨਾਲ ਜੁੜਿਆ ਹੋਇਆ ਹੈ। ਇਹ ਵਿਅਕਤੀ ਨਫ਼ਰਤੀ ਅਪਰਾਧਿਕ ਗਤੀਵਿਧੀਆਂ ‘ਚ ਸ਼ਾਮਲ ਹੈ।”ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸਬੰਧਿਤ ਗੋਲਡੀ ਬਰਾੜ 29 ਮਈ, 2022 ਨੂੰ ਸਿੱਧੂ ਮੂਸੇਵਾਲੇ ਦੇ ਕਤਲ ਤੋਂ ਬਾਅਦ ਇੱਕ ਦਮ ਸੁਰਖ਼ੀਆਂ ਵਿੱਚ ਆਇਆ ਸੀ। ਗੋਲਡੀ ਬਰਾੜ ਨੇ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਦਾਅਵਾ ਕੀਤਾ ਸੀ ਉਸ ਨੇ ਹੀ ਮੂਸੇਵਾਲਾ ਦਾ ਕਤਲ ਕਰਵਾਇਆ ਹੈ।