ਪੰਜਾਬ ‘ਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਧੁੰਦ ਕਾਰਨ ਹਾਦਸਿਆਂ ‘ਚ ਵੀ ਵਾਧਾ ਹੋ ਰਿਹਾ ਹੈ। ਸਮਰਾਲਾ ਨੇੜੇ ਅੱਜ ਸਵੇਰੇ ਉਸ ਵੇਲੇ ਜ਼ਬਰਦਸਤ ਹਾਦਸਾ ਵਾਪਰਿਆ, ਜਦੋਂ 25-30 ਫੈਕਟਰੀ ਮਜ਼ਦੂਰਾਂ ਨਾਲ ਭਰੀ ਵੈਨ ਡਿਵਾਈਡਰ ਨਾਲ ਵੱਜਣ ਕਾਰਨ ਪਲਟ ਗਈ। ਇਸ ਦੌਰਾਨ ਵੈਨ ‘ਚ ਬੈਠੇ ਕਈ ਮਜ਼ਦੂਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ।
ਇਸ ਪੂਰੇ ਹਾਦਸੇ ਬਾਰੇ ਜਾਣਕਾਰੀ ਦਿੰਦੇ ਹੋਏ ਫੈਕਟਰੀ ਦੇ ਕਰਮਚਾਰੀ ਜੋਗਿੰਦਰ ਕੁਮਾਰ ਨੇ ਦੱਸਿਆ ਕਿ ਉਹ 25-30 ਮਜ਼ਦੂਰਾਂ ਨਾਲ ਭਰੀ ਵੈਨ ‘ਚ ਸਵਾਰ ਹੋ ਕੇ ਡਿਊਟੀ ਖ਼ਤਮ ਕਰਕੇ ਮਿੱਲ ਤੋਂ ਵਾਪਸ ਘਰ ਨੂੰ ਜਾ ਰਿਹਾ ਸੀ। ਇਸ ਦੌਰਾਨ ਵੈਨ ਦੀ ਰਫ਼ਤਾਰ ਜ਼ਿਆਦਾ ਹੋਣ ਕਾਰਨ ਅਤੇ ਧੁੰਦ ਕਾਰਨ ਵੈਨ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ, ਜਿਸ ਤੋਂ ਬਾਅਦ 2-3 ਮਜ਼ਦੂਰ ਜ਼ਖਮੀ ਹੋ ਗਏ