ਆਗਾਮੀ ਲੋਕ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹਾਈ ਕਮਾਨ ਨੇ ਦਿੱਲੀ ‘ਚ ਅੱਜ ਯਾਨੀ ਕਿ ਵੀਰਵਾਰ ਨੂੰ ਬੈਠਕ ਕੀਤੀ। ਇਸ ਬੈਠਕ ‘ਚ “ਕਾਂਗਰਸ” ਪੰਜਾਬ ‘ਚ ਕਿਸ ਰੂਪ ‘ਚ ਚੋਣ ਮੈਦਾਨ ‘ਚ ਉਤਰੇਗੀ ਇਸ ਨੂੰ ਲੈ ਕੇ ਚਰਚਾ ਹੋਈ। ਬੈਠਕ ਵਿਚ ਪੰਜਾਬ ਕਾਂਗਰਸ ਨੇ “ਆਪ” ਨਾਲ ਗਠਜੋੜ ਦਾ ਵਿਰੋਧ ਕੀਤਾ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਪਹਿਲਾਂ ਹੀ ਆਪਣਾ ਸਟੈਂਡ ਸਪੱਸ਼ਟ ਕਰ ਚੁੱਕੇ ਹਾਂ। ਅਸੀਂ ‘ਆਪ’ ਨਾਲ ਗਠਜੋੜ ਨਹੀਂ ਚਾਹੁੰਦੇ।
ਦੱਸ ਦਈਏ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਿੱਲੀ ਵਿਖੇ ਪਾਰਟੀ ਹੈੱਡਕੁਆਰਟ ਵਿਚ ਪਾਰਟੀ ਜਨਰਲ ਸਕੱਤਰਾਂ, ਸੂਬਾ ਮੁਖੀਆਂ, ਕਾਂਗਰਸ ਵਿਧਾਇਕ ਦਲ ਦੇ ਨੇਤਾਵਾਂ ਦੀ ਇਹ ਬੈਠਕ ਬੁਲਾਈ। ਇਸ ਦੌਰਾਨ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲਾ ਗਾਂਧੀ ਵੀ ਮੌਜੂਦ ਰਹੇ।