ਅਮਰੀਕਾ ਵਿੱਚ ਇੱਕ ਵਾਰ ਫਿਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ 14 ਦਿਨਾਂ ਵਿੱਚ ਦੂਜੀ ਵਾਰ ਹਿੰਦੂ ਮੰਦਰ ਨੂੰ ਨਿਸ਼ਾਨਾ ਬਣਾ ਕੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹਨ। ਹਿੰਦੂ ਅਮਰੀਕਨ ਫਾਊਂਡੇਸ਼ਨ (HAF) ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸਦੀ ਤਸਵੀਰ ਸ਼ੇਅਰ ਕੀਤੀ ਹੈ। ਪੋਸਟ ਮੁਤਾਬਕ ਕੈਲੀਫੋਰਨੀਆ ਦੇ ਹੇਵਰਡ ਸਥਿਤ ਸ਼ੇਰਾਵਲੀ ਮੰਦਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਖਾਲਿਸਤਾਨ ਸਮਰਥਕਾਂ ਨੇ ਮੰਦਰ ‘ਤੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਦੇ ਹੋਏ ਬੋਰਡ ‘ਤੇ ‘ਖਾਲਿਸਤਾਨੀ ਜ਼ਿੰਦਾਬਾਦ’ ਲਿਖਿਆ ਹੈ।
ਦੱਸ ਦਈਏ ਕਿ ਪਿਛਲੇ ਸਾਲ 23 ਦਸੰਬਰ ਨੂੰ ਕੈਲੀਫੋਰਨੀਆ ਦੇ ਨੇਵਾਰਕ ਸ਼ਹਿਰ ਵਿੱਚ ਸਵਾਮੀਨਾਰਾਇਣ ਮੰਦਰ ਵਾਸਨਾ ਸੰਸਥਾ ਦੀਆਂ ਕੰਧਾਂ ‘ਤੇ ਵੀ ਖਾਲਿਸਤਾਨ ਪੱਖੀ ਨਾਅਰੇ ਲਿਖੇ ਗਏ ਸਨ। ਹਿੰਦੂ ਅਮਰੀਕਨ ਫਾਊਂਡੇਸ਼ਨ ਦੁਆਰਾ ਟਵਿੱਟਰ ‘ਤੇ ਫੋਟੋਆਂ ਸਾਂਝੀਆਂ ਕੀਤੀਆਂ ਗਈਆਂ ਸਨ. ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਇਸ ਘਟਨਾ ‘ਤੇ ਚਿੰਤਾ ਜ਼ਾਹਰ ਕਰਦਿਆਂ ਦੁਹਰਾਇਆ ਕਿ “ਅੱਤਵਾਦੀਆਂ, ਵੱਖਵਾਦੀਆਂ ਅਤੇ ਅਜਿਹੀਆਂ ਤਾਕਤਾਂ ਨੂੰ ਥਾਂ ਨਹੀਂ ਦਿੱਤੀ ਜਾਣੀ ਚਾਹੀਦੀ। ਉਹਨਾਂ ਕਿਹਾ ਕਿ ਸਾਡੇ ਕੌਂਸਲੇਟ ਨੇ ਇਸ ਬਾਰੇ ਸਰਕਾਰ ਅਤੇ ਪੁਲਸ ਨੂੰ ਸ਼ਿਕਾਇਤ ਕੀਤੀ ਹੈ, ਹਾਲਾਂਕਿ ਜਾਂਚ ਜਾਰੀ ਹੈ।