ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੂੰ ਬੀਤੇ ਦਿਨ NDPS ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਰਾਹਤ ਮਿਲਦੇ ਹੀ ਉਹਨਾਂ ਖਿਲਾਫ ਕਪੂਰਥਲਾ ਦੇ ਸੁਭਾਨਪੁਰ ਥਾਣੇ ਵਿੱਚ ਧਾਰਾ 195 A ਅਤੇ 506 IPC ਤਹਿਤ ਕੇਸ ਦਰਜ ਕਰ ਦਿੱਤਾ ਗਿਆ। ਇਸ ਮਾਮਲੇ ਸੰਬੰਧੀ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਇਕ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਤੇ ਅੱਜ ਪੁਲਿਸ ਰਿਮਾਂਡ ਖ਼ਤਮ ਹੋਣ ਉਪਰੰਤ ਉਨ੍ਹਾਂ ਦਾ ਮੈਡੀਕਲ ਕਰਵਾਉਣ ਲਈ ਉਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਲਿਆਂਦਾ ਗਿਆ।
ਸਿਵਲ ਹਸਪਤਾਲ ਵਿਖੇ ਜਦੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ, “ਮੇਰੇ ਪੁਲਿਸ ਹਿਰਾਸਤ ‘ਚ ਕੁਝ ਵੀ ਕਹਿਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਸਿੱਧਾ ਐਕਸ਼ਨ ਪੁਲਿਸ ਮੁਲਾਜ਼ਮਾ ਉੱਪਰ ਲੈਂਦਾ ਹੈ ਤੇ ਮੈਂ ਨਹੀਂ ਚਾਹੁੰਦਾ ਕਿ ਮੇਰੇ ਕਾਰਨ ਕਿਸੇ ਪੁਲਿਸ ਮੁਲਾਜ਼ਮ ਦੀ ਨੌਕਰੀ ਨੂੰ ਕੋਈ ਖਤਰਾ ਹੋਵੇ, ਇਸ ਕਰਕੇ ਉਹ ਇਕੋ ਵਾਰ ਜੇਲ੍ਹ ’ਚੋਂ ਬਾਹਰ ਆਉਣ ਉਪਰੰਤ ਪੂਰੀ ਤਸੱਲੀ ਨਾਲ ਸਰਕਾਰ ਵਿਰੁੱਧ ਗੱਲਬਾਤ ਕਰਨਗੇ।”