ਪੰਜਾਬ ‘ਚ ਠੰਡ ਲਗਾਤਾਰ ਵੱਧ ਰਹੀ ਹੈ। ਸੀਤ ਲਹਿਰ ਦਾ ਅਸਰ ਪੰਜਾਬ ਦੇ ਨਾਲ-ਨਾਲ ਪੂਰੇ ਉੱਤਰੀ ਭਾਰਤ ਵਿੱਚ ਵੇਖਣ ਨੂੰ ਮਿਲ ਰਿਹਾ ਹੈ। ਵਧਦੀ ਠੰਡ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ. ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਆਂਗਣਵਾੜੀ ਕੇਂਦਰਾਂ ਵਿੱਚ 14 ਜਨਵਰੀ ਤੱਕ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਦੌਰਾਨ ਕਿਹਾ ਗਿਆ ਹੈ ਕਿ ਛੁੱਟੀਆਂ ਦੌਰਾਨ ਆਂਗਣਵਾੜੀ ਵਰਕਰ 3-6 ਸਾਲ ਦੀ ਉਮਰ ਦੇ ਬੱਚਿਆਂ ਨੂੰ ਘਰ ਲਿਜਾਣ ਵਾਲਾ ਰਾਸ਼ਨ ਮੁਹੱਈਆ ਕਰਵਾਉਣਗੀਆਂ। ਇਸਦੇ ਨਾਲ ਹੀ ਆਂਗਣਵਾੜੀ ਵਰਕਰਾਂ ਨੂੰ ਨਿਊਟ੍ਰੀਸ਼ਨ ਟ੍ਰੈਕਰ ‘ਤੇ ਰੋਜ਼ਾਨਾ ਰਿਪੋਰਟਿੰਗ ਯਕੀਨੀ ਬਣਾਉਣੀ ਪਵੇਗੀ।