ਸੂਬੇ ਭਰ ਵਿੱਚ ਸਰਕਾਰ ਦੀ ਸਖਤੀ ਹੋਣ ਦੇ ਬਾਵਜੂਦ ਵੀ ਚਾਈਨਾ ਡੋਰ ਦੀ ਵਿਕਰੀ ਨਹੀਂ ਰੁਕ ਰਹੀ ਤੇ ਨਾ ਲੋਕ ਇਸਦਾ ਇਸਤੇਮਾਲ ਕਰਨ ਤੋਂ ਗੁਰੇਜ਼ ਕਰ ਰਹੇ ਹਨ। ਜਿਸ ਕਾਰਨ ਚਾਈਨਾ ਡੋਰ ਕਾਰਨ ਕਈ ਹਾਦਸੇ ਵਾਪਰ ਰਹੇ ਹਨ। ਤਾਜ਼ਾ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ. ਅੰਮ੍ਰਿਤਸਰ ‘ਚ ਚੀਨੀ ਡੋਰ ਨਾਲ ਨੌਜਵਾਨ ਦਾ ਗਲਾ ਵੱਢੀਆਂ ਗਿਆ ਹਾਲਾਂਕਿ ਉਹ ਵਾਲ-ਵਾਲ ਬਚ ਗਿਆ।
ਇਸ ਘਟਨਾ ਤੋਂ ਬਾਅਦ ਨੌਜਵਾਨ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ਰਾਹੀਂ ਲੋਕਾਂ ਅਤੇ ਪ੍ਰਸ਼ਾਸਨ ਨੂੰ ਖੂਨੀ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਜ਼ਖ਼ਮੀ ਦੇ ਪਿਤਾ ਨੇ ਸੋਸ਼ਲ ਮੀਡੀਆ ‘ਤੇ ਵੀਡੀਓ ਬਣਾ ਕੇ ਅਪੀਲ ਕੀਤੀ ਕਿ ਇਹ ਖੂਨੀ ਡੋਰ ਹੈ, ਇਸਦੀ ਵਰਤੋਂ ਨਾ ਕਰੋ। ਉਨ੍ਹਾਂ ਅਪੀਲ ਕਰਦੇ ਹੋਏ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਇਹ ਡੋਰ ਨਾ ਦੇਣ ਕਿਉਂਕਿ ਇਸ ਨਾਲ ਕਿਸੇ ਦੀ ਜਾਨ ਖਤਰੇ ਵਿੱਚ ਪੈ ਸਕਦੀ ਹੈ।