ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਜੇਲ੍ਹ ਤੋਂ ਹੋਈ ਇੰਟਰਵਿਊ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਪੰਜਾਬ ਸਰਕਾਰ ਨੇ ਅਦਾਲਤ ਨੂੰ ਦਸਿਆ ਕਿ ਕੋਰਟ ਦੇ ਹੁਕਮਾਂ ਤੋਂ ਬਾਅਦ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਸੋਸ਼ਲ ਮੀਡੀਆ ਤੋਂ ਹਟਾ ਦਿਤੀ ਗਈ ਹੈ ਤੇ ਹੁਣ ਅਦਾਲਤ ਵਲੋਂ ਮਾਮਲੇ ਦੀ ਅਗਲੀ ਸੁਣਵਾਈ 10 ਜਨਵਰੀ ਨੂੰ ਤੈਅ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ADGP ਨੇ ਸੀਲ ਬੰਦ ਰਿਪੋਰਟ ਬੈਂਚ ਮੁਹਰੇ ਪੇਸ਼ ਕਰਦਿਆਂ ਕਿਹਾ ਸੀ ਕਿ ਜਿਸ ਵੇਲੇ ਇੰਟਰਵਿਊ ਹੋਈ ਸੀ ਉਸ ਵੇਲੇ ਬਿਸ਼ਨੋਈ ਪੰਜਾਬ ਵਿਚ ਨਹੀਂ ਸੀ, ਉਸਦੇ ਦਿੱਲੀ ਜਾਂ ਰਾਜਸਥਾਨ ‘ਚ ਹੋਣ ਦੀ ਸੰਭਾਵਨਾ ਹੈ।
ਉਨ੍ਹਾਂ ਕਿਹਾ ਕਿ ਜਾਂਚ ਦਾ ਦਾਇਰਾ ਪੰਜਾਬ ਤਕ ਹੀ ਸੀਮਤ ਹੈ। ਇਸ ਉਪਰੰਤ ਹਾਈ ਕੋਰਟ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਨੂੰ ਦੋ ਇੰਟਰਵਿਊਆਂ ਦੇ ਸਬੰਧ ਵਿਚ FIR ਤੁਰੰਤ ਦਰਜ ਕਰਨ ਦੇ ਹੁਕਮ ਦਿਤੇ ਸਨ