ਕਪੂਰਥਲਾ ਦੀ ਉੱਚ ਸੁਰੱਖਿਆ ਵਾਲੀ ਮਾਡਰਨ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਨੇ ਜੇਲ੍ਹ ‘ਚ ਕਾਫੀ ਹੰਗਾਮਾ ਕੀਤਾ। ਦਰਅਸਲ 29 ਦਸੰਬਰ ਨੂੰ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਹਾਈ ਸਕਿਓਰਟੀ ਬੈਰਕਾਂ ‘ਚ CCTV ਨਿਗਰਾਨੀ ਲਈ LED ਲਗਾਈ ਗਈ ਸੀ। ਇਸੇ ਦੌਰਾਨ ਬੀਤੇ ਦਿਨ ਜੇਲ੍ਹ ‘ਚ ਬੰਦ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਕਿਸੇ ਨਾਲ ਬਹਿਸ ਹੋ ਗਈ।
ਇਸ ਦੌਰਾਨ ਜੱਗੂ ਨੇ ਗੁੱਸੇ ਵਿੱਚ ਦੀਵਾਰ ‘ਤੇ ਲੱਗੀ LED ਉਤਾਰ ਕੇ ਜ਼ਮੀਨ ‘ਤੇ ਸੁੱਟ ਦਿੱਤੀ ਅਤੇ ਜੇਲ੍ਹ ਦੀ ਸਰਕਾਰੀ ਪ੍ਰਾਪਰਟੀ ਨੂੰ ਨੁਕਸਾਨ ਪਹੁੰਚਾਇਆ। ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ‘ਤੇ ਥਾਣਾ ਕੋਤਵਾਲੀ ਦੀ ਪੁਲਿਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ।