ਹਰ ਰੋਜ਼ ਸੂਬੇ ਵਿੱਚ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਕਿ ਜਿਸ ਕਰਕੇ ਸਰਕਾਰ ਵੱਲੋਂ ਕੀਤੇ ਗਏ ਦਾਅਵੇ ਖੋਖਲੇ ਸਾਬਿਤ ਹੋ ਜਾਂਦੇ ਹਨ। ਤੁਸੀਂ ਅਕਸਰ ਹੀ ਪੰਜਾਬ ਸਰਕਾਰ ਨੂੰ ਇਹ ਕਹਿੰਦਿਆਂ ਸੁਣਿਆ ਹੋਵੇਗਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਠੀਕ ਹੈ ਤੁਹਾਨੂੰ ਡਰਨ ਦੀ ਕੋਈ ਲੋੜ ਨਹੀਂ ਹੈ। ਪਰ ਸੂਬੇ ‘ਚ ਵਾਪਰ ਰਹੀਆਂ ਘਟਨਾਵਾਂ ਤੋਂ ਬਾਅਦ ਅਜਿਹਾ ਕੁੱਝ ਵੀ ਨਜ਼ਰ ਨਹੀਂ ਆ ਰਿਹਾ। ਹੁਣ ਰਾਹਤ ਚੱਲਦੇ ਲੋਕ ਵੀ ਸੁਰੱਖਿਅਤ ਨਹੀਂ ਹਨ।
ਦਰਅਸਲ ਇਸੇ ਨਾਲ ਜੁੜਿਆ ਨਵਾਂ ਮਾਮਲਾ ਸੁਨਾਮ ਤੋਂ ਸਾਹਮਣੇ ਆਇਆ ਹੈ। ਸੁਨਾਮ ਦੀ ਮੋਰਾਂਵਾਲੀ ਤੋਂ ਸਬਜ਼ੀ ਮੰਡੀ ਵੱਲ ਜਾ ਰਹੇ ਬਜ਼ੁਰਗ ਕੋਲੋਂ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਨੇ ਪੈਸੇ ਅਤੇ ਮੋਬਾਈਲ ਫੋਨ ਖੋਹ ਲਿਆ, ਇਸ ਬਾਰੇ ਜਾਣਕਾਰੀ ਦਿੰਦੇ ਹੋਏ ਉਸ ਨੇ ਦੱਸਿਆ ਕਿ ਉਹ ਕਰੀਬ 5 ਵਜੇ ਮੋਰਾਂਵਾਲੀ ਤੋਂ ਸਬਜ਼ੀ ਮੰਡੀ ਵੱਲ ਜਾ ਰਿਹਾ ਸੀ. ਇਸੇ ਦੌਰਾਨ 5 ਵਜੇ ਦੋ ਮੋਟਰਸਾਈਕਲ ਸਵਾਰ ਆਏ ਉਸ ਦਾ ਮੋਬਾਈਲ ਫੋਨ ਅਤੇ ਪੈਸੇ ਲੁੱਟ ਕੇ ਫਰਾਰ ਹੋ ਗਏ।