ਉੱਤਰੀ ਭਾਰਤ ‘ਚ ਕੜਾਕੇ ਦੀ ਠੰਡ ਦਰਮਿਆਨ ਸੰਘਣੀ ਧੁੰਦ ਨੇ ਲੋਕਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਇਸ ਦੇ ਨਾਲ ਹੀ ਪੰਜਾਬ ਵਿੱਚ ਵੀ ਠੰਡ ਦਾ ਕਹਿਰ ਜਾਰੀ ਹੈ। ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਮੌਸਮ ਖ਼ਰਾਬ ਰਹੇਗਾ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੋਗਾ, ਬਠਿੰਡਾ, ਲੁਧਿਆਣਾ, ਬਰਨਾਲਾ, ਫ਼ਤਿਹਗੜ੍ਹ ਸਾਹਿਬ, ਪਟਿਆਲਾ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪੰਜਾਬ ਦਾ ਔਸਤ ਤਾਪਮਾਨ 8.3 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅੱਜ ਧੁੱਪ ਨਿਕਲਣ ਦੀ ਸੰਭਾਵਨਾ ਘੱਟ ਹੈ।
ਇਸਦੇ ਨਾਲ ਹੀ ਦੱਸ ਦਈਏ ਕਿ ਮੰਗਲਵਾਰ ਨੂੰ ਪੰਜਾਬ ‘ਚ ਦਿਨ ਦੇ ਤਾਪਮਾਨ ‘ਚ 0.3 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ। ਇਸ ਤੋਂ ਬਾਅਦ ਹੁਣ ਪੰਜਾਬ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 8.3 ਡਿਗਰੀ ਹੇਠਾਂ ਪਹੁੰਚ ਗਿਆ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ ‘ਚ ਪਾਰਾ 9.5 ਡਿਗਰੀ ਰਿਹਾ, ਜੋ ਕਿ ਆਮ ਨਾਲੋਂ 7.1 ਡਿਗਰੀ ਘੱਟ ਸੀ। ਇਸੇ ਤਰ੍ਹਾਂ ਲੁਧਿਆਣਾ ਦਾ ਪਾਰਾ 10.6 ਡਿਗਰੀ ਰਿਹਾ ਜੋ ਆਮ ਨਾਲੋਂ 6.5 ਡਿਗਰੀ ਘੱਟ, ਪਟਿਆਲਾ ਦਾ 11.0 ਡਿਗਰੀ ਜੋ ਕਿ ਆਮ ਨਾਲੋਂ 6.7 ਡਿਗਰੀ ਘੱਟ, ਬਠਿੰਡਾ ਦਾ ਪਾਰਾ 10.0 ਡਿਗਰੀ ਰਿਹਾ ਜੋ ਆਮ ਨਾਲੋਂ 11.2 ਡਿਗਰੀ ਘੱਟ ਦਰਜ ਕੀਤਾ ਗਿਆ।